ਪੁਲਿਸ ਨੇ ਕਿਸਾਨਾਂ ਨੂੰ ਕਿਸਾਨ ਭਵਨ ਕੋਲ ਹੀ ਰੋਕਿਆ, ਕਿਸਾਨਾਂ ਨੇ ਉਥੇ ਧਰਨਾ ਕੀਤਾ ਸ਼ੁਰੂ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ’ਚ ਝੋਨੇ ਦੀ ਸਹੀ ਤਰੀਕੇ ਨਾਲ ਖਰੀਦ ਨਾ ਹੋਣ ਦੇ ਵਿਰੋਧ ਵਿਚ ਕਿਸਾਨਾਂ ਨੇ ਅੱਜ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਕਰਨ ਦਾ ਫੈਸਲਾ ਕੀਤਾ ਸੀ। ਜਿਸ ਦੇ ਚਲਦਿਆਂ ਵੱਡੀ ਗਿਣਤੀ ਵਿਚ ਕਿਸਾਨ 35 ਸੈਕਟਰ ਸਥਿਤ ਕਿਸਾਨ ਭਵਨ ਵਿਖੇ ਪਹੁੰਚ ਗਏ ਸਨ। ਇਸੇ ਦੌਰਾਨ ਪੁਲਿਸ ਨੇ ਕਿਸਾਨ ਭਵਨ ਦਾ ਗੇਟ ਬੰਦ ਕਰ ਦਿੱਤਾ ਅਤੇ ਉਥੇ ਵੱਡੀ ਗਿਣਤੀ ਵਿਚ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਅਤੇ ਕੁੱਝ ਕਿਸਾਨਾਂ ਨੇ ਬੈਰੀਕੇਡ ਤੋੜ ਕੇ ਅੱਗੇ ਜਾਣ ਦੀ ਕੋਸ਼ਿਸ਼ ਵੀ ਕੀਤੀ। ਪਰ ਪੁਲਿਸ ਨੇ ਉਨ੍ਹਾਂ ਨੂੰ ਅੱਗੇ ਨਹੀਂ ਵਧਣ ਦਿੱਤਾ ਅਤੇ ਕਿਸਾਨਾਂ ਨੇ ਉਥੇ ਹੀ ਪੱਕਾ ਧਰਨਾ ਸ਼ੁਰੂ ਕਰ ਦਿੱਤਾ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ ਅਤੇ ਚੰਡੀਗੜ੍ਹ ’ਚ ਕਿਸਾਨਾਂ ਨੂੰ ਪ੍ਰਦਰਸ਼ਨ ਕਰਨ ਤੋਂ ਕੋਈ ਨਹੀਂ ਰੋਕ ਸਕਦਾ। ਕਿਸਾਨ ਆਗੂਆਂ ਨੇ ਪੁਲਿਸ ਅਤੇ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਕਿਸਾਨਾਂ ਨੂੰ ਤੰਗ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ’ਚ ਚੰਡੀਗੜ੍ਹ ’ਚ ਦੁੱਧ, ਸਬਜ਼ੀਆਂ ਅਤੇ ਫਲਾਂ ਦੀ ਸਪਲਾਈ ਰੋਕ ਦਿੱਤੀ ਜਾਵੇਗੀ। ਉਧਰ ਪੁਲਿਸ ਅਤੇ ਪ੍ਰਸ਼ਾਸਨ ਨੇ ਸਰਕਾਰ ਅਤੇ ਕਿਸਾਨਾਂ ਦਰਮਿਆਨ ਗੱਲਬਾਤ ਕਰਵਾਉਣ ਦੇ ਯਤਨ ਵੀ ਸ਼ੁਰੂ ਕਰ ਦਿੱਤੇ ਹਨ।
Home / ਕੈਨੇਡਾ / Front / ਸੰਯੁਕਤ ਕਿਸਾਨ ਮੋਰਚੇ ਦੇ ਆਗੂ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਅੱਗੇ ਧਰਨਾ ਲਗਾਉਣ ਲਈ ਬਜ਼ਿੱਦ
Check Also
ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ 6 ਦਸੰਬਰ ਨੂੰ ਦਿੱਲੀ ਕੂਚ ਕਰਨਗੀਆਂ
ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚਾ ਦੀ ਅਗਵਾਈ ਹੇਠ ਸ਼ੰਭੂ ਬਾਰਡਰ ਤੋਂ …