Breaking News
Home / ਕੈਨੇਡਾ / Front / ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਦੇਸ਼ ਅਤੇ ਵਿਦੇਸ਼ਾਂ ’ਚ ਸ਼ਰਧਾ ਨਾਲ ਮਨਾਇਆ ਜਾ ਰਿਹੈ

ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਦੇਸ਼ ਅਤੇ ਵਿਦੇਸ਼ਾਂ ’ਚ ਸ਼ਰਧਾ ਨਾਲ ਮਨਾਇਆ ਜਾ ਰਿਹੈ


ਪ੍ਰਕਾਸ਼ ਦਿਹਾੜੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ’ਚ ਸੰਗਤਾਂ ਹੋਈਆਂ ਨਤਮਸਤਕ
ਅੰਮਿ੍ਰਤਸਰ/ਬਿਊਰੋ ਨਿਊਜ਼ : ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦਾ 490ਵਾਂ ਪ੍ਰਕਾਸ਼ ਪੁਰਬ ਅੱਜ ਦੇਸ਼ ਅਤੇ ਵਿਦੇਸ਼ਾਂ ਵਿਚ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਉਥੇ ਹੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਅਤੇ ਸਿੱਖ ਸੰਗਤਾਂ ਵਲੋਂ ਵੀ ਪ੍ਰਕਾਸ਼ ਦਿਹਾੜਾ ਸ਼ਰਧਾ ਤੇ ਉਤਸ਼ਾਹ ਸਹਿਤ ਮਨਾਇਆ ਜਾ ਰਿਹਾ ਹੈ। ਪ੍ਰਕਾਸ਼ ਦਿਹਾੜੇ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਸਵੇਰੇ ਤੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚਣੀਆਂ ਸ਼ੁਰੂ ਹੋ ਗਈਆਂ ਸਨ ਅਤੇ ਸੰਗਤਾਂ ਵੱਲੋਂ ਬੜੇ ਸਤਿਕਾਰ ਨਾਲ ਸਰਵਣ ਹੋ ਰਹੇ ਕੀਰਤਨ ਦਾ ਆਨੰਦ ਮਾਣਿਆ ਗਿਆ ਅਤੇ ਗੁਰੂ ਪਾਸੋਂ ਅਸ਼ੀਰਵਾਦ ਪ੍ਰਾਪਤ ਕਰਦੇ ਹੋਏ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਜੀ ਵਿਖੇ ਸੰੁਦਰ ਜਲੌਅ ਸਜਾਏ ਗਏ ਹਨ। ਦੁਪਹਿਰ ਸਮੇਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅੰਮਿ੍ਰਤ ਸੰਚਾਰ ਸਮਾਗਮ ਹੋਵੇਗਾ ਅਤੇ ਸ਼ਾਮ ਨੂੰ ਦੀਪਮਾਲਾ ਅਤੇ ਆਤਿਸ਼ਬਾਜੀ ਦਾ ਅਲੌਕਿਕ ਨਜ਼ਾਰਾ ਸ਼ਰਧਾਲੂਆਂ ਨੂੰ ਦੇਖਣ ਲਈ ਮਿਲੇਗਾ। ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ ਵਿਚ ਸਿੱਖ ਸੰਗਤਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਇਸ਼ਨਾਨ ਕਰਨ ਪੁੱਜ ਰਹੀਆਂ ਹਨ।

Check Also

ਸਾਬਕਾ ਅਕਾਲੀ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ ਨੂੰ ਲੱਗਿਆ ਵੱਡਾ ਸਦਮਾ

ਬਿਮਾਰੀ ਕਾਰਨ ਪੁੱਤਰ ਹਰਪ੍ਰੀਤ ਸਿੰਘ ਸ਼ਿਵਾਲਿਕ ਦੀ ਹੋਈ ਮੌਤ ਲੁਧਿਆਣਾ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ …