Breaking News
Home / ਕੈਨੇਡਾ / Front / ‘ਆਪ’ ਆਗੂ ਸਤਿੰਦਰ ਜੈਨ 872 ਦਿਨਾਂ ਮਗਰੋਂ ਤਿਹਾੜ ਜੇਲ੍ਹ ਤੋਂ ਆਏ ਬਾਹਰ

‘ਆਪ’ ਆਗੂ ਸਤਿੰਦਰ ਜੈਨ 872 ਦਿਨਾਂ ਮਗਰੋਂ ਤਿਹਾੜ ਜੇਲ੍ਹ ਤੋਂ ਆਏ ਬਾਹਰ


ਮਨੀ ਲਾਂਡਰਿੰਗ ਦੇ ਮਾਮਲੇ ’ਚ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਦਿੱਤੀ ਜ਼ਮਾਨਤ
ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਆਗੂ ਅਤੇ ਦਿੱਲੀ ਸਰਕਾਰ ਦੇ ਸਾਬਕਾ ਕੈਬਨਿਟ ਮੰਤਰੀ ਸਤਿੰਦਰ ਜੈਨ ਲੰਘੀ ਦੇਰ ਰਾਤ ਤਿਹਾੜ ਜੇਲ੍ਹ ਤੋਂ ਬਾਹਰ ਆ ਗਏ ਹਨ। ਉਹ ਮਨੀ ਲਾਂਡਰਿੰਗ ਦੇ ਮਾਮਲੇ ’ਚ ਪਿਛਲੇ 872 ਦਿਨਾਂ ਤੋਂ ਦਿੱਲੀ ਦੀ ਤਿਹਾੜ ਜੇਲ੍ਹ ’ਚ ਬੰਦ ਸਨ ਅਤੇ ਈਡੀ ਵੱਲੋਂ ਉਨ੍ਹਾਂ ਨੂੰ 30 ਮਈ 2022 ਨੂੰ ਗਿ੍ਰਫ਼ਤਾਰ ਕੀਤਾ ਗਿਆ ਸੀ। ਜੇਲ੍ਹ ਦੇ ਬਾਹਰ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ, ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ‘ਆਪ’ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਸਮੇਤ ਹੋਰਨਾਂ ‘ਆਪ’ ਆਗੂਆਂ ਵੱਲੋਂ ਸਤਿੰਦਰ ਜੈਨ ਦਾ ਜ਼ੋਰਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਸਤਿੰਦਰ ਜੈਨ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਪਹਿਲਾਂ ਹੀ ਕਿਹਾ ਸੀ ਕਿ ਅੱਗ ਦਾ ਦਰਿਆ ਹੈ ਤੈਰ ਕੇ ਜਾਣਾ ਹੈ, ਜੇਲ੍ਹ ਜ਼ਰੂਰ ਜਾਣਾ ਪਵੇਗਾ ਧਿਆਨ ਰੱਖਣਾ। ਉਨ੍ਹਾਂ ਕਿਹਾ ਮੁੱਖ ਮੰਤਰੀ ਆਤਿਸ਼ੀ ਹਾਵਰਡ ਯੂਨੀਵਰਸਿਟੀ ਤੋਂ ਪੜ੍ਹ ਕੇ ਆਈ ਹੈ ਅਤੇ ਇਨ੍ਹਾਂ ਨੂੰ ਜੇਲ੍ਹ ਜਾਣਾ ਪਵੇਗਾ। ਜੈਨ ਨੇ ਅੱਗੇ ਕਿਹਾ ਕਿ ਕੇਜਰੀਵਾਲ ਜਨਤਾ ਦੇ ਲਈ ਕੰਮ ਕਰਦੇ ਹਨ ਜਦਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਸਿਰਫ਼ ਦੋ ਇਨਸਾਨਾਂ ਲਈ ਹੀ ਕੰਮ ਕਰਦੀ ਹੈ।

Check Also

ਸਾਬਕਾ ਅਕਾਲੀ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ ਨੂੰ ਲੱਗਿਆ ਵੱਡਾ ਸਦਮਾ

ਬਿਮਾਰੀ ਕਾਰਨ ਪੁੱਤਰ ਹਰਪ੍ਰੀਤ ਸਿੰਘ ਸ਼ਿਵਾਲਿਕ ਦੀ ਹੋਈ ਮੌਤ ਲੁਧਿਆਣਾ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ …