Breaking News
Home / ਕੈਨੇਡਾ / Front / ਕਾਂਗਰਸੀ ਆਗੂ ਪ੍ਰਤਾਪ ਬਾਜਵਾ ਨੇ ਪੰਜਾਬ ਦੀਆਂ ਜ਼ਿਮਨੀ ਚੋਣਾਂ ਨੂੰ ਮੁਲਤਵੀ ਕਰਨ ਦੀ ਮੰਗ ਕੀਤੀ

ਕਾਂਗਰਸੀ ਆਗੂ ਪ੍ਰਤਾਪ ਬਾਜਵਾ ਨੇ ਪੰਜਾਬ ਦੀਆਂ ਜ਼ਿਮਨੀ ਚੋਣਾਂ ਨੂੰ ਮੁਲਤਵੀ ਕਰਨ ਦੀ ਮੰਗ ਕੀਤੀ


ਗਿੱਦੜਬਾਹਾ, ਬਰਨਾਲਾ, ਚੱਬੇਵਾਲ ਅਤੇ ਡੇਰਾ ਬਾਬਾ ਨਾਨਕ ਸੀਟਾਂ ’ਤੇ 13 ਨਵੰਬਰ ਨੂੰ ਹੋਣੀ ਹੈ ਵੋਟਿੰਗ
ਚੰਡੀਗੜ੍ਹ/ਬਿਊਰੋ ਨਿਊਜ਼ : ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਬਾਜਵਾ ਨੇ 15 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ਦੇ ਮੱਦੇਨਜ਼ਰ ਪੰਜਾਬ ਵਿੱਚ 13 ਨਵੰਬਰ ਨੂੰ ਹੋਣ ਜਾ ਰਹੀਆਂ ਵਿਧਾਨ ਸਭਾ ਜ਼ਿਮਨੀ ਚੋਣਾਂ ਨੂੰ ਮੁਲਤਵੀ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਚੋਣ ਕਮਿਸ਼ਨ ਨੂੰ ਲਿਖੇ ਪੱਤਰ ਰਾਹੀਂ ਮੰਗ ਕਰਦਿਆਂ ਕਿਹਾ ਕਿ ਪ੍ਰਕਾਸ਼ ਦਿਹਾੜੇ ਦੇ ਜਸ਼ਨ ਤਿੰਨ ਦਿਨਾਂ ਤੱਕ ਚੱਲਣਗੇ ਅਤੇ 13 ਨਵੰਬਰ ਨੂੰ ਸ਼ੁਰੂ ਹੋਣਗੇ ਅਤੇ ਇਸ ਨਾਲ ਵੋਟਰਾਂ ਦੀ ਗਿਣਤੀ ਪ੍ਰਭਾਵਿਤ ਹੋ ਸਕਦੀ ਹੈ। ਜ਼ਿਕਰਯੋਗ ਹੈ ਕਿ ਸੂਬੇ ਦੀਆਂ ਚਾਰ ਵਿਧਾਨ ਸਭਾ ਸੀਟਾਂ ਡੇਰਾ ਬਾਬਾ ਨਾਨਕ, ਬਰਨਾਲਾ, ਚੱਬੇਵਾਲ (ਐਸਸੀ) ਅਤੇ ਗਿੱਦੜਬਾਹਾ ਦੀਆਂ ਜਮਿਨੀ ਚੋਣਾਂ 13 ਨਵੰਬਰ ਨੂੰ ਹੋਣਗੀਆਂ ਅਤੇ ਵੋਟਾਂ ਦੀ ਗਿਣਤੀ 23 ਨਵੰਬਰ ਨੂੰ ਹੋਵੇਗੀ। ਬਾਜਵਾ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ 15 ਨਵੰਬਰ ਨੂੰ ਹੈ। ਇਹ ਸ਼ੁਭ ਮੌਕਾ ਨਾ ਸਿਰਫ਼ ਸਿੱਖ ਭਾਈਚਾਰੇ ਲਈ ਬਲਕਿ ਹੋਰ ਧਰਮਾਂ ਦੇ ਲੋਕਾਂ ਲਈ ਕਾਫ਼ੀ ਮਹੱਤਵ ਰੱਖਦਾ ਹੈ। ਇਹ ਜਸ਼ਨ 13 ਨਵੰਬਰ ਨੂੰ ‘ਅਖੰਡ ਪਾਠ’ ਨਾਲ ਸ਼ੁਰੂ ਹੋਣਗੇ ਅਤੇ ਤਿੰਨ ਦਿਨ ਚੱਲਣਗੇ।

Check Also

ਸਾਬਕਾ ਅਕਾਲੀ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ ਨੂੰ ਲੱਗਿਆ ਵੱਡਾ ਸਦਮਾ

ਬਿਮਾਰੀ ਕਾਰਨ ਪੁੱਤਰ ਹਰਪ੍ਰੀਤ ਸਿੰਘ ਸ਼ਿਵਾਲਿਕ ਦੀ ਹੋਈ ਮੌਤ ਲੁਧਿਆਣਾ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ …