-2.9 C
Toronto
Friday, December 26, 2025
spot_img
HomeਕੈਨੇਡਾFrontਐਸਜੀਪੀਸੀ ਚੋਣਾਂ ਸ਼ੋ੍ਮਣੀ ਅਕਾਲੀ ਦਲ ਲਈ ਇਮਤਿਹਾਨ ਦੀ ਘੜੀ

ਐਸਜੀਪੀਸੀ ਚੋਣਾਂ ਸ਼ੋ੍ਮਣੀ ਅਕਾਲੀ ਦਲ ਲਈ ਇਮਤਿਹਾਨ ਦੀ ਘੜੀ

28 ਅਕਤੂਬਰ ਨੂੰ ਹੋਣਾ ਹੈ ਸ਼ੋ੍ਰਮਣੀ ਕਮੇਟੀ ਦਾ ਆਮ ਇਜਲਾਸ
ਅੰਮਿ੍ਰਤਸਰ/ਬਿਊਰੋ ਨਿਊਜ਼
ਮੌਜੂਦਾ ਬਦਲੇ ਸਿਆਸੀ ਹਾਲਾਤ ਅਤੇ ਵਾਪਰੇ ਘਟਨਾਕ੍ਰਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਲਈ 28 ਅਕਤੂਬਰ ਨੂੰ ਹੋਣ ਵਾਲੇ ਆਮ ਇਜਲਾਸ ਵਿੱਚ ਮੌਜੂਦਾ ਹਾਕਮ ਧਿਰ ਸ਼੍ਰੋਮਣੀ ਅਕਾਲੀ ਦਲ ਨੂੰ ਵੱਡੀ ਚੁਣੌਤੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਸ਼੍ਰੋਮਣੀ ਕਮੇਟੀ ਦੇ ਮੌਜੂਦਾ ਹਾਊਸ ਵਿੱਚ ਹਾਕਮ ਧਿਰ ਸ਼੍ਰੋਮਣੀ ਅਕਾਲੀ ਦਲ ਕੋਲ ਭਾਵੇਂ ਬਹੁਮਤ ਹੈ, ਉਧਰ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਵੱਲੋਂ ਬੀਬੀ ਜਗੀਰ ਕੌਰ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਲਈ ਉਮੀਦਵਾਰ ਐਲਾਨਿਆ ਗਿਆ ਹੈ। ਅਕਾਲੀ ਦਲ ਸੁਧਾਰ ਲਹਿਰ ਦੇ ਆਗੂਆਂ ਨੇ ਦਾਅਵਾ ਕੀਤਾ ਕਿ ਬੀਬੀ ਜਗੀਰ ਕੌਰ ਨੂੰ ਉਮੀਦਵਾਰ ਬਨਾਉਣ ਦਾ ਫੈਸਲਾ ਸਲਾਹ ਮਸ਼ਵਰਾ ਕਰਨ ਮਗਰੋਂ ਕੀਤਾ ਗਿਆ ਹੈ। ਇਸ ਦੇ ਚੱਲਦਿਆਂ ਸ਼ੋ੍ਮਣੀ ਅਕਾਲੀ ਦਲ ਵਲੋਂ ਇਸ ਵਾਰ ਵੀ ਐਸਜੀਪੀਸੀ ਦੇ ਮੌਜੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਹੀ ਉਮੀਦਵਾਰ ਬਣਾਏ ਜਾਣ ਦੀ ਸੰਭਾਵਨਾ ਹੈ।  ਇਸ ਮਾਮਲੇ ਨੂੰ ਵਿਚਾਰਨ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੋਰ ਕਮੇਟੀ ਦੀ ਮੀਟਿੰਗ 22 ਅਕਤੂਬਰ ਨੂੰ ਸੱਦੀ ਗਈ ਹੈ। ਜ਼ਿਕਰਯੋਗ ਹੈ ਕਿ ਬੀਬੀ ਜਗੀਰ ਕੌਰ 2022 ਵਿੱਚ ਹੋਏ ਜਨਰਲ ਇਜਲਾਸ ਵਿੱਚ ਵੀ ਵਿਰੋਧੀ ਧਿਰ ਦੇ ਉਮੀਦਵਾਰ ਵਜੋਂ ਮੈਦਾਨ ਵਿੱਚ ਸਨ ਅਤੇ ਉਨ੍ਹਾਂ ਦੇ ਹੱਕ ਵਿੱਚ 40 ਤੋਂ ਵੱਧ ਉਮੀਦਵਾਰਾਂ ਨੇ ਵੋਟ ਪਾਈ ਸੀ।
RELATED ARTICLES
POPULAR POSTS