Breaking News
Home / ਕੈਨੇਡਾ / Front / ਸੀਐਮ ਭਗਵੰਤ ਮਾਨ ਅਤੇ ਵਿਧਾਇਕ ਸਰਕਾਰੀ ਸਕੂਲਾਂ ਦੀ ਪੇਰੈਂਟ-ਅਧਿਆਪਕ ਮਿਲਣੀ ’ਚ ਕਰਨਗੇ ਸ਼ਿਰਕਤ

ਸੀਐਮ ਭਗਵੰਤ ਮਾਨ ਅਤੇ ਵਿਧਾਇਕ ਸਰਕਾਰੀ ਸਕੂਲਾਂ ਦੀ ਪੇਰੈਂਟ-ਅਧਿਆਪਕ ਮਿਲਣੀ ’ਚ ਕਰਨਗੇ ਸ਼ਿਰਕਤ

ਨਵੀਆਂ ਬਣੀਆਂ ਪੰਚਾਇਤਾਂ ਨੂੰ ਵੀ ਸੱਦਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਕਰੀਬ 20 ਹਜ਼ਾਰ ਸਰਕਾਰੀ ਸਕੂਲਾਂ ਵਿਚ ਭਲਕੇ 22 ਅਕਤੂਬਰ ਨੂੰ ਪੇਰੈਂਟ-ਅਧਿਆਪਕ ਮਿਲਣੀ ਆਯੋਜਿਤ ਕੀਤੀ ਜਾਵੇਗੀ। ਇਸ ਮਿਲਣੀ ਦੀ ਖਾਸ ਗੱਲ ਇਹ ਹੈ ਕਿ ਪੰਜਾਬ ਦੇ ਸਾਰੇ ਮੰਤਰੀ  ਅਤੇ ਵਿਧਾਇਕ ਇਸ ਵਿਚ ਸ਼ਾਮਲ ਹੋਣਗੇ। ਮੁੱਖ ਮੰਤਰੀ ਭਗਵੰਤ ਮਾਨ ਖੁਦ ਵੀ ਕਿਸੇ ਇਕ ਸਰਕਾਰੀ ਸਕੂਲ ਦਾ ਦੌਰਾ ਕਰਨਗੇ। ਇਹ ਜਾਣਕਾਰੀ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਚੰਡੀਗੜ੍ਹ ਸਥਿਤ ਪੰਜਾਬ ਭਵਨ ਵਿਚ ਪ੍ਰੈਸ ਕਾਨਫਰੰਸ ਕਰਕੇ ਦਿੱਤੀ ਹੈ। ਪੰਜਾਬ ਵਿਚ ਨਵੀਆਂ ਚੁਣੀਆਂ ਗਈਆਂ ਪੰਚਾਇਤਾਂ ਨੂੰ ਵੀ ਇਸ ਪੇਰੈਂਟ-ਅਧਿਆਪਕ ਮਿਲਣੀ ਵਿਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਗਿਆ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਹ ਮਿਲਣੀ ਸਵੇਰੇ 9 ਵਜੇ ਤੋਂ ਦੁਪਹਿਰੇ ਢਾਈ ਵਜੇ ਤੱਕ ਚੱਲੇਗੀ। ਇਸ ਦੌਰਾਨ ਸਕੂਲਾਂ ਵਿਚ ਪਹੁੰਚਣ ਵਾਲੇ ਮਾਪਿਆਂ ਦਾ ਸ਼ਾਨਦਾਰ ਸਵਾਗਤ ਵੀ ਕੀਤਾ ਜਾਵੇਗਾ। ਧਿਆਨ ਰਹੇ ਕਿ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿਚ ਹੋ ਰਹੀ ਇਸ ਮਿਲਣੀ ਵਿਚ ਲੱਖਾਂ ਬੱਚੇ ਆਪਣੇ ਮਾਪਿਆਂ ਨਾਲ ਸ਼ਾਮਲ ਹੋਣਗੇ।

Check Also

ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ

ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …