ਕਿਹਾ : 2027 ’ਚ ਧੂਰੀ ਵਿਧਾਨ ਸਭਾ ਹਲਕੇ ਤੋਂ ਹੀ ਲੜਾਂਗਾ ਚੋਣ
ਧੂਰੀ/ਬਿਊਰੋ ਨਿਊਜ਼ : ਪੰਜਾਬ ਦੀ ਬਰਨਾਲਾ ਵਿਧਾਨ ਸੀਟ ’ਤੇ ਹੋਣ ਵਾਲੀ ਜ਼ਿਮਨੀ ਚੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਅੱਜ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਦਲਬੀਰ ਸਿੰਘ ਗੋਲਡੀ ਨੇ ‘ਆਪ’ ਦਾ ਸਾਥ ਛੱਡਣ ਦਾ ਐਲਾਨ ਕਰ ਦਿੱਤਾ ਹੈ। ਸਾਬਕਾ ਵਿਧਾਇਕ ਗੋਲਡੀ ਨੇ ਕਿਹਾ ਕਿ ਮੈਂ ਪਿਛਲੇ 6 ਮਹੀਨਿਆਂ ਤੋਂ ਘਰ ਬੈਠਾ ਹਾਂ ਅਤੇ ਫਿਲਹਾਲ ਕਾਂਗਰਸ ਪਾਰਟੀ ਨਾਲ ਮੇਰਾ ਕੋਈ ਸਬੰਧ ਨਹੀਂ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਮੈਂ ਧੂਰੀ ਵਿਧਾਨ ਸਭਾ ਹਲਕੇ ਤੋਂ ਹੀ ਚੋਣ ਲੜਾਂਗਾ। ਜ਼ਿਕਰਯੋਗ ਹੈ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਦਲਬੀਰ ਸਿੰਘ ਗੋਲਡੀ ਟਿਕਟ ਨਾ ਮਿਲਣ ਕਾਰਨ ਕਾਂਗਰਸ ਪਾਰਟੀ ਨੂੰ ਛੱਡ ਕੇ ਆਮ ਆਦਮੀ ਪਾਰਟੀ ਸ਼ਾਮਲ ਹੋ ਗਏ ਸਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਉਨ੍ਹਾਂ ਦਾ ਪਾਰਟੀ ਵਿਚ ਸ਼ਾਮਲ ਹੋਣ ’ਤੇ ਸਵਾਗਤ ਕੀਤਾ ਗਿਆ। ਧਿਆਨ ਰਹੇ ਕਿ ਦਲਬੀਰ ਸਿੰਘ ਗੋਲਡੀ ਧੂਰੀ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਵਿਧਾਇਕ ਰਹਿ ਚੁੱਕੇ ਹਨ ਅਤੇ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਉਹ ਮੁੱਖ ਮੰਤਰੀ ਭਗਵੰਤ ਮਾਨ ਤੋਂ ਚੋਣ ਹਾਰ ਗਏ ਸਨ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਮੰਚ ਤੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਕੀਤੀ ਤਾਰੀਫ਼
ਕਿਹਾ : ਰਾਜਪਾਲ ਦੇ ਚੰਗੇ ਤਜ਼ਰਬੇ ਦਾ ਸਾਡੀ ਸਰਕਾਰ ਨੂੰ ਮਿਲ ਰਿਹਾ ਹੈ ਫਾਇਦਾ ਚੰਡੀਗੜ੍ਹ/ਬਿਊਰੋ …