ਸਾਬਕਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਦੇ ਦੋਹਤੇ ਹਨ ਗੋਬਿੰਦ ਸਿੰਘ ਸੰਧੂ
ਬਰਨਾਲਾ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਅੰਮਿ੍ਰਤਸਰ ਨੇ ਵੀ ਪੰਜਾਬ ਦੀਆਂ ਚਾਰ ਸੀਟਾਂ ’ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲੜਨ ਦਾ ਫੈਸਲਾ ਕੀਤਾ ਹੈ। ਇਹ ਐਲਾਨ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਰਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵੱਲੋਂ ਕੀਤਾ ਗਿਆ। ਉਨ੍ਹਾਂ ਬਰਨਾਲਾ ਵਿਧਾਨ ਸਭਾ ਸੀਟ ਲਈ ਗੋਵਿੰਦ ਸਿੰਘ ਸੰਧੂ ਨੂੰ ਪਾਰਟੀ ਦਾ ਉਮੀਦਵਾਰ ਬਣਾਇਆ ਹੈ। ਜ਼ਿਕਰਯੋਗ ਹੈ ਕਿ ਗੋਵਿੰਦ ਸਿੰਘ ਸੰਧੂ ਪਾਰਟੀ ਪ੍ਰਧਾਨ ਅਤੇ ਸਾਬਕਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਦੇ ਦੋਹਤੇ ਹਨ। ਉਹ ਪਿਛਲੇ ਲੰਬੇ ਸਮੇਂ ਸਿਮਰਨਜੀਤ ਸਿੰਘ ਮਾਨ ਦੇ ਨਾਲ ਸਿਆਸਤ ਵਿਚ ਸਰਗਰਮ ਹਨ। 2022 ’ਚ ਹੋਈ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਦੌਰਾਨ ਗੋਵਿੰਦ ਸਿੰਘ ਸੰਧੂ ਵੱਲੋਂ ਸਿਮਰਨਜੀਤ ਸਿੰਘ ਮਾਨ ਦੀ ਚੋਣ ਮੁਹਿੰਮ ਚਲਾਈ ਗਈ ਗਈ ਅਤੇ ਇਹ ਚੋਣ ਸਿਮਰਨਜੀਤ ਸਿੰਘ ਮਾਨ ਜਿੱਤ ਗਏ ਸਨ। ਗੋਵਿੰਦ ਸਿੰਘ ਸੰਧੂ ਬਰਨਾਲਾ ਵਿਧਾਨ ਸਭਾ ਹਲਕੇ ਵਿਚ ਪਿਛਲੇ ਕਾਫੀ ਸਮੇਂ ਤੋਂ ਸਰਗਰਮ ਹਨ ਅਤੇ ਚੰਡੀਗੜ੍ਹ ਵਿਖੇ ਉਨ੍ਹਾਂ ਨੂੰ ਅੱਜ ਪਾਰਟੀ ਵੱਲੋਂ ਉਮੀਦਵਾਰ ਐਲਾਨਿਆ ਗਿਆ।
Check Also
ਪੰਜਾਬ ’ਚ ਨਿਗਮ ਚੋਣਾਂ ਦਾ ਐਲਾਨ ਇਸੇ ਹਫਤੇ ਸੰਭਵ
ਸੁਪਰੀਮ ਕੋਰਟ ਨੇ 8 ਹਫਤਿਆਂ ’ਚ ਚੋਣ ਪ੍ਰਕਿਰਿਆ ਮੁਕੰਮਲ ਕਰਨ ਦੇ ਦਿੱਤੇ ਸਨ ਨਿਰਦੇਸ਼ …