-8 C
Toronto
Tuesday, December 30, 2025
spot_img
HomeਕੈਨੇਡਾFrontਪੰਜਾਬ ਭਾਜਪਾ ਨੇ ਜ਼ਿਮਨੀ ਚੋਣਾਂ ਲਈ ਤਿੰਨ ਉਮੀਦਵਾਰਾਂ ਦਾ ਕੀਤਾ ਐਲਾਨ

ਪੰਜਾਬ ਭਾਜਪਾ ਨੇ ਜ਼ਿਮਨੀ ਚੋਣਾਂ ਲਈ ਤਿੰਨ ਉਮੀਦਵਾਰਾਂ ਦਾ ਕੀਤਾ ਐਲਾਨ


ਗਿੱਦੜਬਾਹਾ ਤੋਂ ਮਨਪ੍ਰੀਤ ਬਾਦਲ, ਬਰਨਾਲਾ ਤੋਂ ਕੇਵਲ ਢਿੱਲੋਂ ਤੇ ਡੇਰਾ ਬਾਬਾ ਨਾਨਕ ਤੋਂ ਰਵੀਕਰਨ ਕਾਹਲੋਂ ਲੜਨਗੇ ਚੋਣ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ’ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਭਾਰਤੀ ਜਨਤਾ ਪਾਰਟੀ ਨੇ ਅੱਜ ਤਿੰਨ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਨ੍ਹਾਂ ’ਚ ਗਿੱਦੜਬਾਹਾ ਹੌਟ ਸੀਟ ਤੋਂ ਮਨਪ੍ਰੀਤ ਸਿੰਘ ਬਾਦਲ, ਬਰਨਾਲਾ ਤੋਂ ਕੇਵਲ ਸਿੰਘ ਢਿੱਲੋਂ ਜਦਕਿ ਡੇਰਾ ਬਾਬਾ ਨਾਨਕ ਤੋਂ ਰਵੀਕਰਨ ਸਿੰਘ ਕਾਹਲੋਂ ਨੂੰ ਉਮੀਦਵਾਰ ਬਣਾਇਆ ਹੈ। ਜ਼ਿਕਰਯੋਗ ਹੈ ਕਿ ਐਲਾਨੇ ਗਏ ਤਿੰਨੋਂ ਉਮੀਦਵਾਰ ਪਾਰਟੀਆਂ ਬਦਲ ਕੇ ਭਾਰਤੀ ਜਨਤਾ ਪਾਰਟੀ ਵਿਚ ਆਏ ਸਨ। ਜਿਵੇਂ ਕਿ ਮਨਪ੍ਰੀਤ ਸਿੰਘ ਬਾਦਲ ਪਹਿਲਾਂ ਅਕਾਲੀ ਦਲ ਨੂੰ ਛੱਡ ਕੇ ਕਾਂਗਰਸ ਪਾਰਟੀ ਵਿਚ ਅਤੇ ਫਿਰ ਕਾਂਗਰਸ ਨੂੰ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਏ ਸਨ। ਇਸੇ ਤਰ੍ਹਾਂ ਕੇਵਲ ਸਿੰਘ ਢਿੱਲੋਂ ਕਾਂਗਰਸ ਪਾਰਟੀ ਨੂੰ ਅਲਵਿਦਾ ਆਖ ਕੇ ਭਾਜਪਾ ਵਿਚ ਸ਼ਾਮਲ ਹੋਏ ਸਨ ਜਦਕਿ ਰਵੀਕਰਨ ਸਿੰਘ ਕਾਹਲੋਂ ਵੀ ਭਾਜਪਾ ਵਿਚ ਆਉਣ ਤੋਂ ਪਹਿਲਾਂ ਸ਼ੋ੍ਰਮਣੀ ਅਕਾਲੀ ਦਲ ਵਿਚ ਸਰਗਰਮ ਆਗੂ ਸਨ ਅਤੇ ਨਿਰਮਲ ਸਿੰਘ ਕਾਹਲੋਂ ਦੇ ਪੁੱਤਰ ਹਨ। ਨਿਰਮਲ ਸਿੰਘ ਕਾਹਲੋਂ ਅਕਾਲੀ ਸਰਕਾਰ ਸਮੇਂ ਵਿਧਾਨ ਦੇ ਸਪੀਕਰ ਸਨ। ਜਦਕਿ ਚੱਬੇਵਾਲ ਸੀਟ ਲਈ ਭਾਜਪਾ ਵੱਲੋਂ ਉਮੀਦਵਾਰ ਦਾ ਐਲਾਨ ਹਾਲੇ ਨਹੀਂ ਕੀਤਾ ਗਿਆ।

RELATED ARTICLES
POPULAR POSTS