Breaking News
Home / ਕੈਨੇਡਾ / Front / ਜ਼ਿਮਨੀ ਚੋਣਾਂ ਲਈ ਸੁਖਬੀਰ ਬਾਦਲ ਨੂੰ ਕੋਈ ਛੋਟ ਨਹੀਂ : ਗਿਆਨੀ ਰਘਬੀਰ ਸਿੰਘ

ਜ਼ਿਮਨੀ ਚੋਣਾਂ ਲਈ ਸੁਖਬੀਰ ਬਾਦਲ ਨੂੰ ਕੋਈ ਛੋਟ ਨਹੀਂ : ਗਿਆਨੀ ਰਘਬੀਰ ਸਿੰਘ

ਸੁਖਬੀਰ ਸਿੰਘ ਬਾਦਲ ਨੂੰ ਦਿੱਤਾ ਗਿਆ ਹੈ ਤਨਖਾਹੀਆ ਕਰਾਰ
ਅੰਮਿ੍ਰਤਸਰ/ਬਿਊਰੋ ਨਿਊਜ਼
ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸੁਖਬੀਰ ਸਿੰਘ ਬਾਦਲ ਨੂੰ ਜ਼ਿਮਨੀ ਚੋਣਾਂ ਦੌਰਾਨ ਸਿਆਸੀ ਸਰਗਰਮੀਆਂ ਵਿਚ ਵਿਚਰਣ ਲਈ ਛੋਟ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਤਨਖਾਹੀਆ ਵਿਅਕਤੀ ਆਪਣੀ ਤਨਖਾਹ ਪੂਰੀ ਕੀਤੇ ਬਿਨਾ ਮੁਆਫੀ ਦਾ ਹੱਕਦਾਰ ਨਹੀਂ। ਉਸ ਨੂੰ ਕਿਸੇ ਤਰ੍ਹਾਂ ਦੀ ਵੀ ਰਿਆਇਤ ਨਹੀਂ ਦਿੱਤੀ ਜਾ ਸਕਦੀ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਵਿੱਚ ਵਫਦ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਉਨ੍ਹਾਂ ਦੀ ਰਿਹਾਇਸ਼ ਵਿਖੇ ਮਿਲਿਆ ਸੀ। ਵਫਦ ਨੇ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦੇਣ ਕਾਰਨ ਪਾਰਟੀ ਦੇ ਹੋ ਰਹੇ ਨੁਕਸਾਨ ਬਾਰੇ ਜਥੇਦਾਰ ਨੂੰ ਜਾਣੂ ਕਰਵਾਉਂਦਿਆਂ ਬੇਨਤੀ ਕੀਤੀ ਕਿ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸੁਖਬੀਰ ਸਿੰਘ ਬਾਦਲ ਨੂੰ ਲੋਕਾਂ ਵਿੱਚ ਵਿਚਰਨ ਦੀ ਛੋਟ ਦਿੱਤੀ ਜਾਵੇ। ਪਰ ਗਿਆਨੀ ਰਘਬੀਰ ਸਿੰਘ ਨੇ ਸੁਖਬੀਰ ਬਾਦਲ ਨੂੰ ਅਜਿਹੀ ਛੋਟ ਦੇਣ ਤੋਂ ਇਨਕਾਰ ਕਰ ਦਿੱਤਾ ਹੈ।

Check Also

ਸ਼ੋ੍ਮਣੀ ਅਕਾਲੀ ਦਲ ਨੇ ਸੱਦੀ ਵਰਕਿੰਗ ਕਮੇਟੀ ਅਤੇ ਜ਼ਿਲ੍ਹਾ ਪ੍ਰਧਾਨਾਂ ਦੀ ਮੀਟਿੰਗ

ਭੂੰਦੜ ਦੀ ਅਗਵਾਈ ’ਚ ਪਾਰਟੀ ਦੇ ਮੌਜੂਦਾ ਸਥਿਤੀ ’ਤੇ ਕੀਤੀ ਜਾਵੇਗੀ ਚਰਚਾ ਚੰਡੀਗੜ੍ਹ/ਬਿਊਰੋ ਨਿਊਜ਼ : …