Breaking News
Home / ਕੈਨੇਡਾ / Front / ਸੀਐਮ ਭਗਵੰਤ ਮਾਨ ਨੇ ਪਾਕਿਸਤਾਨ ਸਰਹੱਦ ਨਾਲ ਲੱਗਦੇ ਇਲਾਕਿਆਂ ਲਈ ਮੰਗਿਆ ਪੈਕੇਜ

ਸੀਐਮ ਭਗਵੰਤ ਮਾਨ ਨੇ ਪਾਕਿਸਤਾਨ ਸਰਹੱਦ ਨਾਲ ਲੱਗਦੇ ਇਲਾਕਿਆਂ ਲਈ ਮੰਗਿਆ ਪੈਕੇਜ

ਕਿਹਾ : ਗੁਆਂਢੀ ਦੇਸ਼ ਨਾਲ ਖਰਾਬ ਰਿਸ਼ਤਿਆਂ ਤੋਂ ਪੰਜਾਬ ਸਭ ਤੋਂ ਵੱਧ ਪ੍ਰਭਾਵਿਤ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਕਿਸਤਾਨ ਦੀ ਸਰਹੱਦ ਨਾਲ ਲੱਗਦੇ ਖੇਤਰਾਂ ਵਿੱਚ ਉਦਯੋਗਾਂ ਵਾਸਤੇ ਸਹੂਲਤਾਂ ਵਧਾਉਣ ਲਈ ਨੀਤੀ ਆਯੋਗ ਕੋਲੋਂ ਪੈਕੇਜ ਦੀ ਮੰਗ ਕੀਤੀ ਹੈ। ਸੀਐਮ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਇਨ੍ਹਾਂ ਖੇਤਰਾਂ ਵਿੱਚ ਵਪਾਰ ਲਈ ਪੰਜਾਬ ਦਾ ਸਮਰਥਨ ਕਰਨਾ ਚਾਹੀਦਾ ਹੈ। ਚੰਡੀਗੜ੍ਹ ਵਿਖੇ ਇੱਕ ਸੈਮੀਨਾਰ ਵਿੱਚ ਹਿੱਸਾ ਲੈਂਦੇ ਹੋਏ ਮੁੱਖ ਮੰਤਰੀ ਨੇ ਇਹ ਮੰਗ ਨੀਤੀ ਆਯੋਗ ਦੇ ਉਪ ਚੇਅਰਮੈਨ ਸੁਮਨ ਬੇਰੀ ਅਤੇ ਮੈਂਬਰ ਡਾ. ਰਮੇਸ਼ ਚੰਦ ਦੇ ਸਾਹਮਣੇ ਰੱਖੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਪਾਕਿਸਤਾਨ ਨਾਲ 532 ਕਿਲੋਮੀਟਰ ਦੀ ਸਰਹੱਦ ਹੈ ਅਤੇ ਗੁਆਂਢੀ ਦੇਸ਼ ਨਾਲ ਵਿਗੜ ਰਹੇ ਸਬੰਧਾਂ ਦਾ ਸਭ ਤੋਂ ਵੱਧ ਅਸਰ ਪੰਜਾਬ ’ਤੇ ਪਿਆ ਹੈ। ਮੁੱਖ ਮੰਤਰੀ ਨੇ ਨੀਤੀ ਆਯੋਗ ਦੇ ਮੈਂਬਰਾਂ ਅੱਗੇ ਪੰਜਾਬ ਨੂੰ ਕਣਕ-ਝੋਨੇ ਦੇ ਸੰਕਟ ਵਿੱਚੋਂ ਕੱਢਣ ਦੀ ਮੰਗ ਵੀ ਰੱਖੀ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਫਲ ਅਤੇ ਸਬਜ਼ੀਆਂ ਦਾ ਉਤਪਾਦਨ ਅਤੇ ਨਿਰਯਾਤ ਕੀਤਾ ਜਾ ਸਕਦਾ ਹੈ।

Check Also

ਐਸਜੀਪੀਸੀ ਨੇ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਕੀਤੀਆਂ ਸਮਾਪਤ

ਗਿਆਨੀ ਜਗਤਾਰ ਸਿੰਘ ਤਖਤ ਸ੍ਰੀ ਦਮਦਮਾ ਸਾਹਿਬ ਦੇ ਕਾਰਜਕਾਰੀ ਜਥੇਦਾਰ ਨਿਯੁਕਤ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼ੋ੍ਰਮਣੀ ਗੁਰਦੁਆਰਾ …