ਪ੍ਰਧਾਨ ਮੰਤਰੀ ਮੋਦੀ ਨੇ ਬਿ੍ਰਕਸ ਦੇਸ਼ਾਂ ਨੂੰ ਅੱਤਵਾਦ ਖਿਲਾਫ਼ ਇਕਜੁੱਟ ਹੋ ਕੇ ਲੜਨ ਦੀ ਕੀਤੀ ਅਪੀਲ
ਕਜ਼ਾਨ, ਰੂਸ)/ਬਿਊਰੋ ਨਿਊਜ਼ : 16ਵੇਂ ਬਿ੍ਰਕਸ ਸਿਖ਼ਰ ਸੰਮੇਲਨ ਦੇ ਸਮਾਪਤੀ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਭਾਰਤ ਬਿ੍ਰਕਸ ਸੰਮੇਲਨ ਦੇ ਭਾਈਵਾਲ ਦੇਸ਼ ਵਜੋਂ ਨਵੇਂ ਦੇਸ਼ਾਂ ਦਾ ਸਵਾਗਤ ਕਰਨ ਲਈ ਤਿਆਰ ਹੈ। ਇਸ ਸਬੰਧ ਵਿਚ ਸਾਰੇ ਫੈਸਲੇ ਸਰਬਸੰਮਤੀ ਨਾਲ ਕੀਤੇ ਜਾਣੇ ਚਾਹੀਦੇ ਹਨ ਅਤੇ ਇਸ ਦੇ ਸੰਸਥਾਪਕ ਮੈਂਬਰਾਂ ਦੇ ਵਿਚਾਰਾਂ ਦਾ ਸਨਮਾਨ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੋਹਨਸਬਰਗ ਸਿਖ਼ਰ ਸੰਮੇਲਨ ਵਿਚ ਅਸੀਂ ਜੋ ਸਿਧਾਂਤ, ਪ੍ਰਕਿਰਿਆਵਾਂ ਅਤੇ ਮਾਪਦੰਡ ਅਪਣਾਏ ਸਨ, ਸਾਰੇ ਮੈਂਬਰ ਅਤੇ ਭਾਈਵਾਲ ਦੇਸ਼ਾਂ ਵੱਲੋਂ ਉਨ੍ਹਾਂ ਦੀ ਪਾਲਣਾ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ, ਬਹੁਪੱਖੀ ਵਿਕਾਸ ਬੈਂਕ, ਵਿਸ਼ਵ ਵਪਾਰ ਸੰਗਠਨ ਵਰਗੀਆਂ ਗਲੋਬਲ ਸੰਸਥਾਵਾਂ ਵਿਚ ਸੁਧਾਰਾਂ ਲਈ ਸਮੇਂ ਸਿਰ ਅੱਗੇ ਵਧਣਾ ਚਾਹੀਦਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਿ੍ਰਕਸ ਸੰਮੇਲਨ ਦੇ ਭਾਈਵਾਲ ਦੇਸ਼ਾਂ ਨੂੰ ਅੱਤਵਾਦ ਖਿਲਾਫ਼ ਇਕਜੁੱਟ ਹੋ ਕੇ ਲੜਨ ਦੀ ਅਪੀਲ ਵੀ ਕੀਤੀ।
Check Also
ਫਰੀਦਕੋਟ ਦੀ ਸਿਫਤ ਕੌਰ ਸਮਰਾ ਨੇ ਭਾਰਤ ਦੀ ਝੋਲੀ ਪਾਇਆ ਸੋਨ ਤਗ਼ਮਾ
ਅਰਜਨਟੀਨਾ ਸ਼ੂਟਿੰਗ ’ਚ ਚੱਲ ਰਹੇ ਸ਼ੂਟਿੰਗ ਮੁਕਾਬਲੇ ’ਚ ਸਿਫ ਨੇ ਜਿੱਤਿਆ ਤਮਗਾ ਨਵੀਂ ਦਿੱਲੀ/ਬਿਊਰੋ ਨਿਊਜ਼ …