Breaking News
Home / ਕੈਨੇਡਾ / Front / ਪੰਜਾਬ ਦੀਆਂ ਜ਼ਿਮਨੀ ਚੋਣਾਂ : ਭਾਜਪਾ ਅਤੇ ‘ਆਪ’ ਵਲੋਂ ਸਟਾਰ ਪ੍ਰਚਾਰਕਾਂ ਦਾ ਐਲਾਨ

ਪੰਜਾਬ ਦੀਆਂ ਜ਼ਿਮਨੀ ਚੋਣਾਂ : ਭਾਜਪਾ ਅਤੇ ‘ਆਪ’ ਵਲੋਂ ਸਟਾਰ ਪ੍ਰਚਾਰਕਾਂ ਦਾ ਐਲਾਨ

4 ਵਿਧਾਨ ਸਭਾ ਹਲਕਿਆਂ ’ਚ ਵੋਟਾਂ 13 ਨਵੰਬਰ ਨੂੰ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ ਡੇਰਾ ਬਾਬਾ ਨਾਨਕ, ਚੱਬੇਵਾਲ, ਗਿੱਦੜਬਾਹਾ ਤੇ ਬਰਨਾਲਾ ਵਿਚ ਜ਼ਿਮਨੀ ਚੋਣ 13 ਨਵੰਬਰ ਨੂੰ ਹੋਣੀ ਹੈ। ਇਸ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਅਤੇ ਆਮ ਆਦਮੀ ਪਾਰਟੀ ਨੇ ਆਪਣੇ-ਆਪਣੇ ਸਟਾਰ ਪ੍ਰਚਾਰਕਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਭਾਜਪਾ ਨੇ ਜ਼ਿਮਨੀ ਚੋਣਾਂ ਲਈ 40 ਸਟਾਰ ਪ੍ਰਚਾਰਕਾਂ ਦੀ ਸੂਚੀ ਐਲਾਨੀ ਹੈ, ਜਿਸ ਵਿਚ ਪੰਜਾਬ ਦੇ ਭਾਜਪਾ ਆਗੂਆਂ ਦੇ ਨਾਲ-ਨਾਲ ਕਈ ਕੇਂਦਰੀ ਆਗੂਆਂ ਤੇ ਗੁਆਂਢੀ ਸੂਬੇ ਹਰਿਆਣਾ ਦੇ ਮੁੱਖ ਮੰਤਰੀ ਨੂੰ ਵੀ ਸ਼ਾਮਲ ਕੀਤਾ ਗਿਆ ਹੈ।
ਇਸ ਸੂਚੀ ਵਿੱਚ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਦਾ ਨਾਮ ਸਭ ਤੋਂ ਉਪਰ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਨਾਮ 12ਵੇਂ ਨੰਬਰ ’ਤੇ ਦਰਜ ਹੈ। ਇਸ ਸੂਚੀ ਵਿਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਇਸੇ ਤਰ੍ਹਾਂ ਆਮ ਆਦਮੀ ਪਾਰਟੀ ਵਲੋਂ ਵੀ ਮੁੱਖ ਮੰਤਰੀ ਭਗਵੰਤ ਮਾਨ ਸਣੇ 40 ਸਟਾਰ ਪ੍ਰਚਾਰਕਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸੂਚੀ ਵਿਚ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਸਣੇ ਕਈ ਆਗੂਆਂ ਦੇ ਨਾਮ ਸ਼ਾਮਲ ਹਨ।

Check Also

ਅਕਾਲੀ ਦਲ ਨੇ ਹਰਜਿੰਦਰ ਸਿੰਘ ਧਾਮੀ ਨੂੰ ਐਸਜੀਪੀਸੀ ਦੇ ਪ੍ਰਧਾਨ ਅਹੁਦੇ ਲਈ ਐਲਾਨਿਆ ਉਮੀਦਵਾਰ

28 ਅਕਤੂਬਰ ਨੂੰ ਚੁਣਿਆ ਜਾਣਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਨਵਾਂ ਪ੍ਰਧਾਨ ਚੰਡੀਗੜ੍ਹ/ਬਿਊਰੋ ਨਿਊਜ਼ : …