Breaking News
Home / ਕੈਨੇਡਾ / Front / ਸਾਬਕਾ ਅਕਾਲੀ ਮੰਤਰੀ ਸੋਹਣ ਸਿੰਘ ਠੰਡਲ ਹੋਏ ਭਾਜਪਾ ’ਚ ਸ਼ਾਮਲ

ਸਾਬਕਾ ਅਕਾਲੀ ਮੰਤਰੀ ਸੋਹਣ ਸਿੰਘ ਠੰਡਲ ਹੋਏ ਭਾਜਪਾ ’ਚ ਸ਼ਾਮਲ

ਚੱਬੇਵਾਲ ਜ਼ਿਮਨੀ ਚੋਣ ਲਈ ਮਿਲ ਸਕਦੀ ਹੈ ਟਿਕਟ
ਹੁਸ਼ਿਆਰਪੁਰ/ਬਿਊਰੋ ਨਿਊਜ਼
ਸਾਬਕਾ ਅਕਾਲੀ ਮੰਤਰੀ ਸੋਹਣ ਸਿੰਘ ਠੰਡਲ ਅੱਜ ਵੀਰਵਾਰ ਨੂੰ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਵਿਜੇ ਰੁਪਾਨੀ ਦੀ ਅਗਵਾਈ ਵਿਚ ਸੋਹਣ ਸਿੰਘ ਠੰਡਲ ਨੇ ਭਾਜਪਾ ’ਚ ਸ਼ਮੂਲੀਅਤ ਕੀਤੀ ਹੈ। ਵਿਧਾਨ ਸਭਾ ਹਲਕਾ ਚੱਬੇਵਾਲ ਦੀ ਜ਼ਿਮਨੀ ਚੋਣ ਲਈ ਠੰਡਲ ਨੂੰ ਭਾਜਪਾ ਵਲੋਂ ਟਿਕਟ ਦਿੱਤੀ ਜਾਣੀ ਯਕੀਨੀ ਹੈ। ਸੋਹਣ ਸਿੰਘ ਠੰਡਲ ਵਲੋਂ ਸ਼ੋ੍ਰਮਣੀ ਅਕਾਲੀ ਦਲ ਨੂੰ ਛੱਡ ਕੇ ਭਾਜਪਾ ਵਿਚ ਜਾਣ ਨਾਲ ਹੁਸ਼ਿਆਰਪੁਰ ਜ਼ਿਲ੍ਹੇ ਦੀ ਸਿਆਸਤ ਵਿਚ ਵੱਡਾ ਸਿਆਸੀ ਉਲਟਫੇਰ ਹੋਣ ਦੀ ਸੰਭਾਵਨਾ ਹੈ।

Check Also

‘ਆਪ’ ਉਮੀਦਵਾਰ ਸੰਜੀਵ ਅਰੋੜਾ ਨੇ ਭਰਿਆ ਨਾਮਜ਼ਦਗੀ ਪਰਚਾ

ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ (ਪੱਛਮੀ) ਵਿਧਾਨ ਸਭਾ ਹਲਕੇ ਵਿਚ ਆਉਂਦੀ 19 ਜੂਨ ਨੂੰ ਜ਼ਿਮਨੀ ਚੋਣ ਲਈ …