Breaking News
Home / ਕੈਨੇਡਾ / Front / ਮਨਪ੍ਰੀਤ ਬਾਦਲ, ਡਿੰਪੀ ਢਿੱਲੋਂ, ਅੰਮਿ੍ਰਤਾ ਵੜਿੰਗ, ਡਾ. ਈਸ਼ਾਂਕ ਤੇ ਕੇਵਲ ਢਿੱਲੋਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ

ਮਨਪ੍ਰੀਤ ਬਾਦਲ, ਡਿੰਪੀ ਢਿੱਲੋਂ, ਅੰਮਿ੍ਰਤਾ ਵੜਿੰਗ, ਡਾ. ਈਸ਼ਾਂਕ ਤੇ ਕੇਵਲ ਢਿੱਲੋਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ

ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ 13 ਨਵੰਬਰ ਨੂੰ ਪਾਈਆਂ ਜਾਣਗੀਆਂ ਵੋਟਾਂ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀਆਂ 4 ਜ਼ਿਮਨੀ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਅੱਜ ਪੰਜਵਾਂ ਦਿਨ ਹੈ ਅਤੇ ਭਲਕੇ ਸ਼ੁੱਕਰਵਾਰ ਨੂੰ ਨਾਮਜ਼ਦਗੀਆਂ ਦਾਖਲ ਕਰਨ ਦਾ ਆਖਰੀ ਦਿਨ ਹੈ। ਜਿਸ ਦੇ ਚਲਦਿਆਂ ਅੱਜ ਵੀਰਵਾਰ ਨੂੰ ਕਈ ਵੱਡੇ ਆਗੂਆਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ। ਜਿਨ੍ਹਾਂ ਵਿਚ ਹੌਟ ਸੀਟ ਗਿੱਦੜਬਾਹਾ ਤੋਂ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ, ‘ਆਪ’ ਆਗੂ ਹਰਦੀਪ ਸਿੰਘ ਡਿੰਪੀ ਢਿੱਲੋਂ ਅਤੇ ਕਾਂਗਰਸੀ ਆਗੂ ਅੰਮਿ੍ਰਤ ਵੜਿੰਗ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ। ਜਦਕਿ ਬਰਨਾਲਾ ਤੋਂ ਭਾਜਪਾ ਆਗੂ ਕੇਵਲ ਢਿੱਲੋੋਂ, ਕਾਂਗਰਸੀ ਆਗੂ ਕੁਲਦੀਪ ਸਿੰਘ ਢਿੱਲੋਂ, ਡੇਰਾ ਬਾਬਾ ਨਾਨਕ ਤੋਂ ਭਾਜਪਾ ਉਮੀਦਵਾਰ ਰਵੀਕਰਨ ਸਿੰਘ ਕਾਹਲੋਂ ਅਤੇ ਚੱਬੇਵਾਲ ਤੋਂ ‘ਆਪ’ ਊਮੀਦਵਾਰ ਡਾ. ਈਸ਼ਾਂਕ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ। 28 ਅਕਤੂਬਰ ਨੂੰ ਨਾਮਜ਼ਦਗੀ ਪੱਤਰਾਂ ਦੀ ਜਾਂਚ ਕੀਤੀ ਜਾਵੇਗੀ ਜਦਕਿ 30 ਅਕਤੂਬਰ ਨੂੰ ਨਾਮ ਵਾਪਸ ਲਏ ਜਾ ਸਕਦੇ ਹਨ। ਜ਼ਿਕਰਯੋਗ ਹੈ ਕਿ ਪੰਜਾਬ ਦੀਆਂ 4 ਵਿਧਾਨ ਸੀਟਾਂ ਲਈ ਆਉਂਦੀ 13 ਨਵੰਬਰ ਵੋਟਾਂ ਪਾਈਆਂ ਜਾਣਗੀਆਂ ਅਤੇ ਇਨ੍ਹਾਂ ਚੋਣਾਂ ਦੇ ਨਤੀਜੇ 23 ਨਵੰਬਰ ਨੂੰ ਐਲਾਨੇ ਜਾਣਗੇ।

Check Also

ਪੰਜਾਬ ’ਚ ਨਿਗਮ ਚੋਣਾਂ ਦਾ ਐਲਾਨ ਇਸੇ ਹਫਤੇ ਸੰਭਵ

  ਸੁਪਰੀਮ ਕੋਰਟ ਨੇ 8 ਹਫਤਿਆਂ ’ਚ ਚੋਣ ਪ੍ਰਕਿਰਿਆ ਮੁਕੰਮਲ ਕਰਨ ਦੇ ਦਿੱਤੇ ਸਨ ਨਿਰਦੇਸ਼ …