Breaking News
Home / ਕੈਨੇਡਾ / Front / ਮੁੱਖ ਮੰਤਰੀ ਭਗਵੰਤ ਮਾਨ ਨੇ ਸਕੂਲ ਅਤੇ ਬਲਵੰਤ ਗਾਰਗੀ ਆਡੀਟੋਰੀਅਮ ਦਾ ਕੀਤਾ ਉਦਘਾਟਨ

ਮੁੱਖ ਮੰਤਰੀ ਭਗਵੰਤ ਮਾਨ ਨੇ ਸਕੂਲ ਅਤੇ ਬਲਵੰਤ ਗਾਰਗੀ ਆਡੀਟੋਰੀਅਮ ਦਾ ਕੀਤਾ ਉਦਘਾਟਨ


ਕਿਹਾ : ਹਮੇਸ਼ਾ ਯਤਨ ਕਰਦੇ ਰਹੋ ਅਤੇ ਕਦੇ ਵੀ ਹਾਰ ਨਾ ਮੰਨੋ
ਬਠਿੰਡਾ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਅੱਜ ਵੀਰਵਾਰ ਨੂੰ ਬਠਿੰਡਾ ਵਿਖੇ ਪਹੰੁਚੇ। ਜਿਥੇ ਉਨ੍ਹਾਂ ਸ਼ਹੀਦ ਮੇਜਰ ਰਵੀਇੰਦਰ ਸਿੰਘ ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੀ ਇਮਾਰਤ ਅਤੇ ਪ੍ਰਸਿੱਧ ਨਾਟਕਕਾਰ ਬਲਵੰਤ ਗਾਰਗੀ ਨੂੰ ਸਮਰਪਿਤ ਇਕ ਆਡੀਟੋਰੀਅਮ ਦਾ ਉਦਘਾਟਨ ਕੀਤਾ। ਮੁੱਖ ਮੰਤਰੀ ਮਾਨ ਨੇ ਦੱਸਿਆ ਕਿ 73 ਕਮਰਿਆਂ ਵਾਲੇ ਸਕੂਲ ਦੀ ਪੰਜ ਮੰਜ਼ਿਲਾ ਇਮਾਰਤ ’ਤੇ 11 ਕਰੋੜ ਰੁਪਏ ਖਰਚ ਕੀਤੇ ਗਏ ਹਨ। ਇਸ ’ਚ ਸਮਾਰਟ ਕਲਾਸ ਰੂਮ, ਸਾਇੰਸ ਲੈਬ, ਚਾਰ ਕੰਪਿਊਟਰ ਲੈਬ ਅਤੇ ਇਕ ਲਾਇਬਰੇਰੀ ਦਾ ਪ੍ਰਬੰਧ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਸਕੂਲ ਵਿਚ 2200 ਲੜਕੀਆਂ ਪੜ੍ਹ ਰਹੀਆਂ ਅਤੇ ਕਮਰਿਆਂ ਦੀ ਘਾਟ ਕਰਕੇ ਇਹ ਸਕੂਲ 2 ਸ਼ਿਫਟਾਂ ’ਚ ਚਲਦਾ ਸੀ। ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸੁਪਨੇ ਉਹ ਨਹੀਂ ਹੁੰਦੇ ਜੋ ਅਸੀਂ ਸੌਂਦੇ ਹੋਏ ਦੇਖਦੇ ਹਾਂ, ਬਲਕਿ ਸੁਪਨੇ ਉਹ ਹੁੰਦੇ ਹਨ ਜੋ ਸਾਨੂੰ ਸੌਂਣ ਨਹੀਂ ਦਿੰਦੇ। ਉਨ੍ਹਾਂ ਅੱਗੇ ਕਿਹਾ ਕਿ ਸਾਨੂੰ ਆਪਣੇ ਪੁਰਾਣੇ ਦੋਸਤਾਂ ਅਤੇ ਟੀਚਰਾਂ ਨੂੰ ਕਦੇ ਵੀ ਨਹੀਂ ਭੁੱਲਣਾ ਚਾਹੀਦਾ ਕਿਉਂਕਿ ਉਹ ਸਾਡੇ ਹਮੇਸ਼ਾ ਹੀ ਪ੍ਰੇਰਣਾ ਸਰੋਤ ਹੁੰਦੇ ਹਨ। ਉਨ੍ਹਾਂ ਕਿਹਾ ਕਿ ਸਾਨੂੰ ਹਮੇਸ਼ਾ ਹੀ ਯਤਨ ਕਰਦੇ ਰਹਿਣਾ ਚਾਹੀਦਾ ਹੈ ਅਤੇ ਕਦੇ ਵੀ ਹਾਰ ਨਹੀਂ ਮੰਨਣੀ ਚਾਹੀਦੀ।

Check Also

ਪੰਜਾਬ ’ਚ ਨਿਗਮ ਚੋਣਾਂ ਦਾ ਐਲਾਨ ਇਸੇ ਹਫਤੇ ਸੰਭਵ

  ਸੁਪਰੀਮ ਕੋਰਟ ਨੇ 8 ਹਫਤਿਆਂ ’ਚ ਚੋਣ ਪ੍ਰਕਿਰਿਆ ਮੁਕੰਮਲ ਕਰਨ ਦੇ ਦਿੱਤੇ ਸਨ ਨਿਰਦੇਸ਼ …