28 ਅਕਤੂਬਰ ਨੂੰ ਚੁਣਿਆ ਜਾਣਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਨਵਾਂ ਪ੍ਰਧਾਨ
ਚੰਡੀਗੜ੍ਹ/ਬਿਊਰੋ ਨਿਊਜ਼ : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਨੇ ਮੌਜੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨਾਲ ਹੋਈ ਮੀਟਿੰਗ ਤੋਂ ਬਾਅਦ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਵੱਲੋਂ ਇਸ ਸਬੰਧੀ ਐਲਾਨ ਕੀਤਾ ਗਿਆ। ਉਧਰ ਸ਼ੋ੍ਰਮਣੀ ਅਕਾਲੀ ਦਲ ਸੁਧਾਰ ਲਹਿਰ ਵੱਲੋਂ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਆਪਣਾ ਉਮੀਦਵਾਰ ਬਣਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਅਹੁਦੇ ਦੀ ਚੋਣ ਲਈ ਆਉਂਦੀ 28 ਅਕਤੂਬਰ ਨੂੰ ਵੋਟਾਂ ਪਾਈਆਂ ਜਾਣਗੀਆਂ ਅਤੇ ਨਵੇਂ ਪ੍ਰਧਾਨ ਚੋਣ ਕੀਤੀ ਜਾਵੇਗੀ। ਹੁਣ ਦੇਖਣਾ ਇਹ ਹੈ ਕਿ 28 ਅਕਤੂਬਰ ਨੂੰ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ ਬਾਦਲ ਧੜੇ ਦਾ ਬਣਦਾ ਹੈ ਜਾਂ ਫਿਰ ਬਾਦਲ ਧੜੇ ਤੋਂ ਬਾਗੀ ਹੋ ਕੇ ਚੱਲ ਰਹੇ ਅਕਾਲੀ ਦਲ ਸੁਧਾਰ ਲਹਿਰ ਦਾ ਬਣਦਾ ਹੈ।