Breaking News
Home / ਹਫ਼ਤਾਵਾਰੀ ਫੇਰੀ / ਜਸਟਿਨ ਟਰੂਡੋ ‘ਤੇ ਅਹੁਦਾ ਛੱਡਣ ਲਈ ਦਬਾਅ ਪੈਣ ਲੱਗਾ

ਜਸਟਿਨ ਟਰੂਡੋ ‘ਤੇ ਅਹੁਦਾ ਛੱਡਣ ਲਈ ਦਬਾਅ ਪੈਣ ਲੱਗਾ

ਸੰਸਦ ਮੈਂਬਰਾਂ ਦੀ ਬੰਦ ਕਮਰਾ ਮੀਟਿੰਗ ‘ਚ 28 ਅਕਤੂਬਰ ਤੱਕ ਸੋਚਣ ਦਾ ਸਮਾਂ ਦਿੱਤਾ
ਟੋਰਾਂਟੋ/ਬਿਊਰੋ ਨਿਊਜ਼ : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਉੱਤੇ ਅਹੁਦਾ ਛੱਡਣ ਲਈ ਪਾਰਟੀ ਦੇ ਅੰਦਰਲਾ ਦਬਾਅ ਵੀ ਵਧਣ ਲੱਗਿਆ ਹੈ। ਸੰਸਦ ਮੈਂਬਰਾਂ ਵਲੋਂ ਲਿਬਰਲ ਕੌਕਸ ਦੀ ਮੀਟਿੰਗ ਵਿਚ ਅਲਟੀਮੇਟਮ ਦਿੱਤਾ ਗਿਆ ਹੈ ਕਿ ਟਰੂਡੋ 28 ਅਕਤੂਬਰ ਤੋਂ ਪਹਿਲਾਂ ਆਪਣੇ ਸਿਆਸੀ ਭਵਿੱਖ ਬਾਰੇ ਫੈਸਲਾ ਕਰਨ।
ਮੀਡੀਆ ਤੋਂ ਮਿਲੀ ਜਾਣਕਾਰੀ ਅਨੁਸਾਰ ਸੱਤਾਧਾਰੀ ਪਾਰਟੀ ਦੇ 152 ਪਾਰਲੀਮੈਂਟ ਮੈਂਬਰਾਂ ‘ਚੋਂ 24 ਨੇ ਲਿਖਤੀ ਪੱਤਰ ਪੇਸ਼ ਕੀਤਾ, ਜਿਸ ਵਿੱਚ ਮੰਗ ਕੀਤੀ ਗਈ ਸੀ ਕਿ ਪਾਰਟੀ ਦੇ ਵੱਕਾਰ ਨੂੰ ਲੱਗੇ ਹੋਏ ਖੋਰੇ ਤੋਂ ਉਭਾਰਨ ਲਈ ਪਾਰਟੀ ਪ੍ਰਧਾਨ ਜਸਟਿਨ ਟਰੂਡੋ ਨੂੰ ਆਪਣਾ ਅਸਤੀਫਾ ਦੇ ਕੇ ਕਿਸੇ ਹੋਰ ਆਗੂ ਨੂੰ ਮੌਕਾ ਦੇਣਾ ਚਾਹੀਦਾ ਹੈ।
ਇਸ ਦੌਰਾਨ ਇਮੀਗ੍ਰੇਸ਼ਨ ਮੰਤਰੀ ਮਾਰਕ ਮਿੱਲਰ ਨੇ ਕਿਹਾ ਕਿ ਉਨ੍ਹਾਂ ਨੂੰ ਨਹੀਂ ਲੱਗਦਾ ਕਿ ਟਰੂਡੋ ਕੁਝ ਵਿਰੋਧ ਦਾ ਸਾਹਮਣਾ ਕਰਨ ਦੇ ਬਾਵਜੂਦ ਆਪਣਾ ਅਹੁਦਾ ਛੱਡ ਦੇਣਗੇ। ਮਿੱਲਰ ਜੋ ਕਿ ਟਰੂਡੋ ਦੇ ਨਜ਼ਦੀਕੀ ਦੋਸਤ ਹਨ, ਨੇ ਕਿਹਾ ਕਿ ਮੀਟਿੰਗ ਵਿਚ ਕੁਝ ਕੁ ਤਣਾਅ ਰਿਹਾ ਸੀ ਅਤੇ ਉਹ ਆਪਣੇ ਸਹਿਕਰਮੀਆਂ ਦਾ ਸਤਿਕਾਰ ਕਰਦੇ ਹਨ ਜਿਨ੍ਹਾਂ ਨੇ ਟਰੂਡੋ ਦੇ ਸਾਹਮਣੇ ਆਪਣੀ ਗੱਲ ਕਹਿਣ ਦੀ ਹਿੰਮਤ ਦਿਖਾਈ।
ਮੀਟਿੰਗ ਤੋਂ ਬਾਹਰ ਨਿਕਲਦਿਆਂ ਮੀਡੀਆ ਦੇ ਸਵਾਲਾਂ ਦੇ ਜਵਾਬ ਵਿਚ ਟਰੂਡੋ ਨੇ ਕਿਹਾ ਲਿਬਰਲ ਪਾਰਟੀ ਮਜ਼ਬੂਤ ਅਤੇ ਇੱਕਜੁੱਟ ਹੈ। ਟਰੂਡੋ ਦੇ ਬਾਹਰ ਹੋਣ ਦੀ ਮੰਗ ਕਰਨ ਵਾਲਿਆਂ ਵਿਚ ਕੋਈ ਵੀ ਕੈਬਿਨੇਟ ਮੰਤਰੀ ਨਹੀਂ ਸੀ । ਟਰੂਡੋ ਨੇ ਕੌਕਸ ਨੂੰ ਕਿਹਾ ਹੈ ਕਿ ਉਹ ਇਸ ਬਾਰੇ ਜਵਾਬ ਦੇਣ ਵਿਚ ਕੁਝ ਸਮਾਂ ਲੈਣਗੇ।

 

Check Also

ਟਰੂਡੋ ਸਰਕਾਰ ਨੇ ਸਟੱਡੀ ਵੀਜ਼ਾ ਨਿਯਮ ਕੀਤੇ ਸਖਤ

ਕੈਨੇਡਾ ਪਹੁੰਚ ਕੇ ਹੁਣ ਕਾਲਜ ਨਹੀਂ ਬਦਲ ਸਕਣਗੇ ਵਿਦਿਆਰਥੀ ਟੋਰਾਂਟੋ : ਕੈਨੇਡਾ ਦੀ ਜਸਟਿਨ ਟਰੂਡੋ …