Breaking News
Home / ਕੈਨੇਡਾ / Front / ਸ਼ੋ੍ਮਣੀ ਕਮੇਟੀ ਦੀਆਂ ਚੋਣਾਂ ’ਚ ਹਰਜਿੰਦਰ ਸਿੰਘ ਧਾਮੀ ਤੇ ਬੀਬੀ ਜਗੀਰ ਕੌਰ ਵਿਚਾਲੇ ਹੋਵੇਗਾ ਮੁਕਾਬਲਾ

ਸ਼ੋ੍ਮਣੀ ਕਮੇਟੀ ਦੀਆਂ ਚੋਣਾਂ ’ਚ ਹਰਜਿੰਦਰ ਸਿੰਘ ਧਾਮੀ ਤੇ ਬੀਬੀ ਜਗੀਰ ਕੌਰ ਵਿਚਾਲੇ ਹੋਵੇਗਾ ਮੁਕਾਬਲਾ

ਹਰਜਿੰਦਰ ਸਿੰਘ ਧਾਮੀ ਮੌਜੂਦਾ ਤੇ ਬੀਬੀ ਜਗੀਰ ਕੌਰ ਹਨ ਸਾਬਕਾ ਪ੍ਰਧਾਨ
ਅੰਮਿ੍ਰਤਸਰ/ਬਿਊਰੋ ਨਿਊਜ਼
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਵਾਸਤੇ ਇਸ ਵਾਰ ਮੁੱਖ ਮੁਕਾਬਲਾ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਬੀਬੀ ਜਗੀਰ ਕੌਰ ਵਿਚਾਲੇ ਹੋਵੇਗਾ। ਇਸ ਵੇਲੇ ਐਸਜੀਪੀਸੀ ਦੇ ਮੌਜੂਦਾ ਪ੍ਰਧਾਨ ਧਾਮੀ ਹੀ ਹਨ ਅਤੇ ਬੀਬੀ ਜਗੀਰ ਵੀ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਰਹਿ ਚੁੱਕੇ ਹਨ। ਸ਼੍ਰੋਮਣੀ ਅਕਾਲੀ ਦਲ ਵੱਲੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਐਸਜੀਪੀਸੀ ਦੀ ਇਸ ਚੋਣ ਸਬੰਧੀ ਸ਼੍ਰੋਮਣੀ ਕਮੇਟੀ ਦਾ ਜਨਰਲ ਇਜਲਾਸ 28 ਅਕਤੂਬਰ ਦਿਨ ਸੋਮਵਾਰ ਨੂੰ ਅੰਮਿ੍ਰਤਸਰ ਵਿਖੇ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਹੋਣਾ ਹੈ। ਇਸ ਵਾਰ ਇਹ ਚੋਣ ਮੁਕਾਬਲਾ ਦਿਲਚਸਪ ਹੋਣ ਦੀ ਉਮੀਦ ਹੈ। ਇਸ ਮੁਕਾਬਲੇ ਵਾਸਤੇ ਸ਼੍ਰੋਮਣੀ ਅਕਾਲੀ ਦਲ ਦੀ ਨਾਰਾਜ਼ ਧਿਰ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਵੱਲੋਂ ਬੀਬੀ ਜਗੀਰ ਕੌਰ ਨੂੰ ਆਪਣਾ ਉਮੀਦਵਾਰ ਐਲਾਨਿਆ ਗਿਆ ਹੈ ਜੋ ਪਹਿਲਾਂ ਵੀ ਸ਼੍ਰੋਮਣੀ ਕਮੇਟੀ ਪ੍ਰਧਾਨ ਰਹਿ ਚੁੱਕੇ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਅਹੁਦੇ ਵਾਸਤੇ 2022 ਵਿਚ ਵੀ ਐਡਵੋਕੇਟ ਧਾਮੀ ਅਤੇ ਬੀਬੀ ਜਗੀਰ ਕੌਰ ਵਿਚਾਲੇ ਮੁਕਾਬਲਾ ਹੋ ਚੁੱਕਾ ਹੈ ਅਤੇ ਹਰਜਿੰਦਰ ਸਿੰਘ ਧਾਮੀ ਨੂੰ ਜਿੱਤ ਹਾਸਲ ਹੋਈ ਸੀ।

Check Also

ਸ਼੍ਰੋਮਣੀ ਅਕਾਲੀ ਦਲ ਨੂੰ 12 ਅਪ੍ਰੈਲ ਨੂੰ ਮਿਲੇਗਾ ਨਵਾਂ ਪ੍ਰਧਾਨ

ਵਰਕਿੰਗ ਕਮੇਟੀ ਨੇ ਇਜਲਾਸ ਸੱਦਿਆ; ਪੰਜ ਮੈਂਬਰੀ ਕਮੇਟੀ ਦੀ ਭਰਤੀ ਮੁਹਿੰਮ ਨੂੰ ਦਰਕਿਨਾਰ ਕਰ ਕੇ …