Breaking News
Home / ਕੈਨੇਡਾ / Front / ਪੰਜਾਬ ਦੀਆਂ ਚਾਰ ਜ਼ਿਮਨੀ ਚੋਣਾਂ ਲਈ 60 ਉਮੀਦਵਾਰ ਮੈਦਾਨ

ਪੰਜਾਬ ਦੀਆਂ ਚਾਰ ਜ਼ਿਮਨੀ ਚੋਣਾਂ ਲਈ 60 ਉਮੀਦਵਾਰ ਮੈਦਾਨ


ਸਭ ਤੋਂ ਜ਼ਿਆਦਾ 20 ਉਮੀਦਵਾਰ ਗਿੱਦੜਬਾਹਾ ਸੀਟ ਤੋਂ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਦੀਆਂ ਚਾਰ ਸੀਟਾਂ ’ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ 60 ਉਮੀਦਵਾਰ ਮੈਦਾਨ ਵਿਚ ਹਨ। ਜ਼ਿਕਰਯੋਗ ਹੈ ਕਿ ਗਿੱਦੜਬਾਹਾ, ਡੇਰਾ ਬਾਬਾ ਨਾਨਕ, ਬਰਨਾਲਾ ਅਤੇ ਚੱਬੇਵਾਲ ਵਿਧਾਨ ਸਭਾ ਸੀਟਾਂ ’ਤੇ ਆਉਂਦੀ 13 ਨਵੰਬਰ ਨੂੰ ਵੋਟਾਂ ਪਾਈਆਂ ਜਾਣਗੀਆਂ। 7 ਦਿਨਾਂ ਤੱਕ ਚੱਲੀ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰਿਆ ਦੌਰਾਨ 60 ਉਮੀਦਵਾਰਾਂ ਵੱਲੋਂ 67 ਐਫੀਡੇਵਿਟ ਦਾਖਲ ਕੀਤੇ ਗਏ। 25 ਅਕਤੂਬਰ ਨਾਮਜਦਗੀ ਪੱਤਰ ਦਾਖਲ ਕਰਨ ਦੀ ਆਖਰੀ ਮਿਤੀ ਸੀ ਜਦਕਿ 28 ਅਕਤੂਬਰ ਨੂੰ ਨਾਮਜ਼ਦਗੀਆਂ ਦੀ ਜਾਂਚ ਕੀਤੀ ਜਾਵੇਗੀ ਅਤੇ 30 ਅਕਤੂਬਰ ਨੂੰ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਦੇ ਹਨ। ਇਨ੍ਹਾਂ ਚਾਰ ਵਿਧਾਨ ਸਭਾ ਸੀਟਾਂ ਲਈ 6 ਲੱਖ 96 ਹਜ਼ਾਰ 931 ਵੋਟਰਾਂ ਲਈ 831 ਵੋਟਿੰਗ ਕੇਂਦਰ ਸਥਾਪਿਤ ਕੀਤੇ ਜਾਣਗੇ, ਜਿੱਥੇ ਉਹ ਆਪਣੀ ਵੋਟ ਦਾ ਇਸਤੇਮਾਲ ਕਰ ਸਕਣਗੇ।

Check Also

ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਭਗਵੰਤ ਮਾਨ ਸਰਕਾਰ ’ਤੇ ਕਸਿਆ ਤੰਜ

ਕਿਹਾ : ਪੰਜਾਬ ’ਚ ਪੈਦਾ ਹੋਏ ਮਾੜੇ ਹਾਲਾਤ ਲਈ ਪੰਜਾਬ ਸਰਕਾਰ ਜ਼ਿੰਮੇਵਾਰ ਚੰਡੀਗੜ੍ਹ/ਬਿਊਰੋ ਨਿਊਜ਼ : …