ਰੇਲਵੇ ਵਿਭਾਗ ਨੇ ਟਿਕਟ ਕਾਊਂਟਰਾਂ ਦੀ ਗਿਣਤੀ ਵੀ ਵਧਾਈ
ਨਵੀਂ ਦਿੱਲੀ/ਬਿਊਰੋ ਨਿਊਜ਼ : ਰੇਲਵੇ ਨੇ ਆਗਾਮੀ ਤਿਉਹਾਰਾਂ ਦੇ ਸੀਜਨ ਨੂੰ ਦੇਖਦਿਆਂ 7000 ਵਿਸ਼ੇਸ਼ ਰੇਲ ਗੱਡੀਆਂ ਚਲਾਉਣ ਦਾ ਫੈਸਲਾ ਕੀਤਾ ਹੈ। ਇਹ ਰੇਲ ਗੱਡੀਆਂ ਦੀਵਾਲੀ ਅਤੇ ਛਠ ਪੂਜਾ ਮੌਕੇ ਚਲਾਈਆਂ ਜਾਣਗੀਆਂ। ਦਿਲੀਪ ਕੁਮਾਰ (ਈਡੀ, ਸੂਚਨਾ ਅਤੇ ਪ੍ਰਚਾਰ ਰੇਲਵੇ ਬੋਰਡ) ਨੇ ਕਿਹਾ ਕਿ ਇਨ੍ਹਾਂ ਤਿਉਹਾਰਾਂ ਦੇ ਮੱਦੇਨਜਰ ਕਈ ਸਹੂਲਤਾਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ ਅਤੇ ਰੇਲ ਮੰਤਰਾਲੇ ਨੇ ਭੀੜ ਨੂੰ ਨਿਯਮਤ ਕਰਨ ਲਈ ਆਪਣੀਆਂ ਸੇਵਾਵਾਂ ਨੂੰ ਹੋਰ ਵਧਾਉਣ ਦੀ ਯੋਜਨਾ ਬਣਾਈ ਹੈ। ਇਨ੍ਹਾਂ ਤਿਉਹਾਰਾਂ ਮੌਕੇ ਯਾਤਰੀ ਵੱਡੀ ਗਿਣਤੀ ਵਿੱਚ ਬਿਹਾਰ ਅਤੇ ਉੱਤਰ ਪ੍ਰਦੇਸ ਤੋਂ ਆਉਂਦੇ ਹਨ। ਇਸ ਲਈ ਰੇਲਵੇ ਨੇ ਇਸ ਸਾਲ ਉਨ੍ਹਾਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਹਨ। ਇਹ ਰੇਲ ਗੱਡੀਆਂ ਪੁਰਾਣੀ ਦਿੱਲੀ, ਨਵੀਂ ਦਿੱਲੀ, ਆਨੰਦ ਵਿਹਾਰ, ਅਹਿਮਦਾਬਾਦ, ਮੁੰਬਈ, ਚੇਨਈ, ਬੰਗਲੁਰੂ ਅਤੇ ਵਿਸਾਖਾਪਟਨਮ ਤੋਂ ਚੱਲਣਗੀਆਂ। ਇਸ ਤੋਂ ਇਲਾਵਾ ਰੇਲਵੇ ਨੇ ਟਿਕਟ ਕਾਊਂਟਰਾਂ ਦੀ ਗਿਣਤੀ ਵੀ ਵਧਾ ਦਿੱਤੀ ਹੈ।
Check Also
ਸੰਵਿਧਾਨ ਦਿਵਸ ਮੌਕੇ ਰਾਸ਼ਟਰਪਤੀ ਨੇ ਸੰਸਦ ਦੇ ਸਾਂਝੇ ਸਦਨ ਨੂੰ ਕੀਤਾ ਸੰਬੋਧਨ
ਇਕ ਵਿਸ਼ੇਸ਼ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਮੰਗਲਵਾਰ ਨੂੰ …