ਕਿਹਾ : ਮੰਡੀਆਂ ’ਚ ਪੰਜਾਬ ਦਾ ਕਿਸਾਨ ਹੋ ਰਿਹਾ ਹੈ ਪ੍ਰੇਸ਼ਾਨ
ਭੁਲੱਥ/ਬਿਊਰੋ ਨਿਊਜ਼ : ਸੀਨੀਅਰ ਕਾਂਗਰਸੀ ਆਗੂ ਅਤੇ ਹਲਕਾ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿਛਲੇ 28 ਦਿਨਾਂ ਤੋਂ ਸੂਬਾ ਪੰਜਾਬ ਦੀਆਂ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਤੇ ਲਿਫਟਿੰਗ ਨਾ ਕਰਨ ’ਤੇ ਕਿਸਾਨ ਵਰਗ, ਆੜ੍ਹਤੀ ਤੇ ਲੇਬਰ ਨੂੰ ਕਾਫੀ ਦਾ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਨਾ ਹੋਣ ਕਰਕੇ ਕਿਸਾਨ ਵਰਗ ਲੁੱਟ ਦਾ ਸ਼ਿਕਾਰ ਹੋ ਕੇ ਆਪਣਾ ਝੋਨਾ ਘੱਟ ਰੇਟ ’ਤੇ ਵੇਚ ਰਿਹਾ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਬਾਰਦਾਨਾ ਵੀ ਨਹੀਂ ਮਿਲ ਰਿਹਾ। ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਪਿਛਲੇ 70 ਸਾਲਾਂ ਵਿਚ ਇਹ ਪਹਿਲੀ ਵਾਰ ਹੋਇਆ ਹੈ ਕਿ ਕਿਸਾਨਾਂ ਦਾ ਝੋਨਾ ਇੰਨੇ ਦਿਨ ਮੰਡੀਆਂ ਵਿਚ ਪਿਆ ਰਿਹਾ। ਇਸ ਕਰਕੇ ਮੈਂ ਸਰਕਾਰ ਨੂੰ ਕਹਿਣਾ ਚਾਹੁੰਦਾ ਹਾਂ ਕਿ ਮੰਡੀਆਂ ਵਿਚੋਂ ਝੋਨੇ ਦੀ ਖ਼ਰੀਦ ਤੇ ਲਿਫਟਿੰਗ ਜਲਦ ਤੋਂ ਜਲਦ ਕਰਵਾਈ ਜਾਵੇ।
Home / ਕੈਨੇਡਾ / Front / ਸੁਖਪਾਲ ਖਹਿਰਾ ਨੇ ਪੰਜਾਬ ਸਰਕਾਰ ਨੂੰ ਮੰਡੀਆਂ ’ਚੋਂ ਝੋਨੇ ਦੀ ਲਿਫਟਿੰਗ ਜਲਦ ਕਰਵਾਉਣ ਦੀ ਕੀਤੀ ਅਪੀਲ
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …