Breaking News
Home / ਕੈਨੇਡਾ / Front / ਅਕਾਲੀ ਦਲ ਦੇ ਕਾਰਜਕਾਰ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਕੀਤਾ ਵੱਡਾ ਦਾਅਵਾ

ਅਕਾਲੀ ਦਲ ਦੇ ਕਾਰਜਕਾਰ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਕੀਤਾ ਵੱਡਾ ਦਾਅਵਾ


ਕਿਹਾ : ਐਡਵੋਕੇਟ ਹਰਜਿੰਦਰ ਸਿੰਘ ਧਾਮੀ ਮੁੜ ਤੋਂ ਬਣਨਗੇ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ
ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਵਲੋਂ ਸ੍ਰੋਮਣੀ ਅਕਾਲੀ ਦਲ ਨਾਲ ਸੰਬੰਧਿਤ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਬੈਠਕ ਕੀਤੀ। ਇਸ ਮੌਕੇ ਉਨ੍ਹਾਂ ਵੱਲੋਂ ਇਕ ਵੱਡਾ ਦਾਅਵਾ ਕੀਤਾ ਗਿਆ। ਜਿਸ ਵਿਚ ਵੱਡੀ ਗਿਣਤੀ ਚ ਅਕਾਲੀ ਦਲ (ਬ) ਨਾਲ ਸੰਬੰਧਿਤ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਸ਼ਮੂਲੀਅਤ ਕੀਤੀ। ਇਸ ਉਪਰੰਤ ਗੱਲਬਾਤ ਕਰਦਿਆਂ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਜਿਸ ਤਰ੍ਹਾਂ ਅੱਜ ਵੱਡੀ ਗਿਣਤੀ ’ਚ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨੇ ਅਕਾਲੀ ਦਲ ਨਾਲ ਖੜ੍ਹੇ ਹੋਣ ਦਾ ਭਰੋਸਾ ਦਿੱਤਾ ਹੈ ,ਉਸ ਤੋਂ ਸਪੱਸ਼ਟ ਹੈ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸ਼੍ਰੋਮਣੀ ਕਮੇਟੀ ਦੇ ਇਕ ਵਾਰ ਫਿਰ ਪ੍ਰਧਾਨ ਹੋਣਗੇ।

Check Also

ਪੰਜਾਬ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 50 ਫੀਸਦੀ ਦੀ ਗਿਰਾਵਟ

ਦਿੱਲੀ ਵਿਚ ਹਵਾ ਦੀ ਗੁਣਵੱਤਾ ’ਤੇ ਕੋਈ ਫਰਕ ਨਹੀਂ ਚੰਡੀਗੜ੍ਹ/ਬਿਊਰੋ ਨਿਊਜ਼ ਅਕਸਰ ਹੀ ਦਿੱਲੀ ਦੇ …