ਬਿੱਟੂ : ਬੋਲੇ ਭਾਜਪਾ ਦਾ ਪਰਿਵਾਰ ਲਗਾਤਾਰ ਹੋ ਰਿਹਾ ਹੈ ਵੱਡਾ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਦਾ ਪਰਿਵਾਰ ਲਗਾਤਾਰ ਵੱਡਾ ਹੋ ਰਿਹਾ ਹੈ ਅਤੇ ਇਸੇ ਲੜੀ ਤਹਿਤ ਅੱਜ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਗਿੱਦੜਬਾਹਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ, ਮਾਰਕੀਟ ਕਮੇਟੀ ਗਿੱਦੜਬਾਹਾ ਦੇ ਚੇਅਰਮੈਨ ਅਤੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਪਿ੍ਰਤਪਾਲ ਸ਼ਰਮਾ ਨੇ ਅੱਜ ਚੰਡੀਗੜ੍ਹ ਵਿਖੇ ਕੇਂਦਰੀ ਮੰਤਰੀ ਸਰਦਾਰ ਰਵਨੀਤ ਸਿੰਘ ਬਿੱਟੂ, ਭਾਜਪਾ ਪੰਜਾਬ ਦੇ ਸੂਬਾ ਜਨਰਲ ਸਕੱਤਰ ਅਨਿਲ ਸਰੀਨ ਅਤੇ ਸੂਬਾ ਮੀਡੀਆ ਮੁਖੀ ਵਿਨੀਤ ਜੋਸ਼ੀ ਦੀ ਮੌਜੂਦਗੀ ’ਚ ਸਮਰਥਕਾਂ ਸਮੇਤ ਭਾਜਪਾ ’ਚ ਸ਼ਾਮਲ ਹੋਏ। ਪਿ੍ਰਤਪਾਲ ਸ਼ਰਮਾ ਦੇ ਨਾਲ ਭਾਜਪਾ ’ਚ ਸ਼ਾਮਿਲ ਹੋਏ ਗਿੱਦੜਬਾਹਾ ਦੇ ਪ੍ਰਮੁੱਖ ’ਆਪ’ ਆਗੂਆਂ ’ਚ ਬਲਾਕ ਪ੍ਰਧਾਨ ਮਨਿੰਦਰਜੀਤ ਸਿੰਘ, ਐੱਸ.ਸੀ ਵਿੰਗ ਦੇ ਇੰਚਾਰਜ ਹਰਜਿੰਦਰ ਸਿੰਘ, ਮੀਡੀਆ ਇੰਚਾਰਜ ਅੰਮਿ੍ਰਤਪਾਲ ਸਿੰਘ, ਬਲਾਕ ਪ੍ਰਧਾਨ ਹਰਚਰਨ ਸਿੰਘ ਡੋਡਾ, ਸਾਬਕਾ ਸਰਪੰਚ ਐਡਵੋਕੇਟ ਧਰਮਪਾਲ ਧਰਮੀ, ਰਾਮ ਲਾਲ ਸ਼ਰਮਾ, ਡਾ. ਕੇਵਲ ਕਿ੍ਰਸ਼ਨ ਸ਼ਰਮਾ ਅਤੇ ‘ਆਪ’ ਯੂਥ ਵਿੰਗ ਮੁਕਤਸਰ ਦੇ ਜ਼ਿਲ੍ਹਾ ਸਕੱਤਰ ਸਰਬਜੀਤ ਸ਼ਰਮਾ। ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਭਾਜਪਾ ਵਿਚ ਹੋਰਨਾਂ ਪਾਰਟੀਆਂ ਦੇ ਆਗੂਆਂ ਦਾ ਲਗਾਤਾਰ ਸ਼ਾਮਲ ਹੋਣਾ ਪੰਜਾਬ ਵਿਚ ਭਾਜਪਾ ਦੇ ਹੱਕ ਵਿਚ ਸਪੱਸ਼ਟ ਰੁਝਾਨ ਨੂੰ ਉਜਾਗਰ ਕਰਦਾ ਹੈ।
Check Also
ਪੰਜਾਬ ’ਚ ਪੁਰਾਣੀ ਵਾਰਡਬੰਦੀ ਦੇ ਹਿਸਾਬ ਨਾਲ ਹੋਣਗੀਆਂ ਨਿਗਮ ਚੋਣਾਂ
ਸੂਬਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸੇ ਸਮੇਂ ਵੀ …