14.9 C
Toronto
Tuesday, September 15, 2026
spot_img
HomeਕੈਨੇਡਾFrontਪੰਜਾਬ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 50 ਫੀਸਦੀ ਦੀ ਗਿਰਾਵਟ

ਪੰਜਾਬ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 50 ਫੀਸਦੀ ਦੀ ਗਿਰਾਵਟ

ਪੰਜਾਬ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 50 ਫੀਸਦੀ ਦੀ ਗਿਰਾਵਟ
ਦਿੱਲੀ ਵਿਚ ਹਵਾ ਦੀ ਗੁਣਵੱਤਾ ’ਤੇ ਕੋਈ ਫਰਕ ਨਹੀਂ
ਚੰਡੀਗੜ੍ਹ/ਬਿਊਰੋ ਨਿਊਜ਼
ਅਕਸਰ ਹੀ ਦਿੱਲੀ ਦੇ ਹਵਾ ਪ੍ਰਦੂਸ਼ਣ ਵਿੱਚ ਵਾਧੇ ਲਈ ਜ਼ਿੰਮੇਵਾਰ ਮੰਨੀਆਂ ਜਾਂਦੀਆਂ ਪੰਜਾਬ ’ਚ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਵਿਚ ਪਿਛਲੇ ਸਾਲ ਦੇ ਮੁਕਾਬਲੇ 50 ਫੀਸਦੀ ਤੱਕ ਕਮੀ ਆਈ ਹੈ। ਜਿਸਦਾ ਕੌਮੀ ਰਾਜਧਾਨੀ ਵਿੱਚ ਹਵਾ ਦੀ ਗੁਣਵੱਤਾ ’ਤੇ ਬਹੁਤ ਘੱਟ ਪ੍ਰਭਾਵ ਪਿਆ ਹੈ। ਪੰਜਾਬ ਰਿਮੋਟ ਸੈਂਸਿੰਗ ਸੈਂਟਰ ਦੇ ਅੰਕੜਿਆਂ ਅਨੁਸਾਰ 15 ਸਤੰਬਰ ਤੋਂ 27 ਅਕਤੂਬਰ ਤੱਕ ਪੰਜਾਬ ਵਿੱਚ 1,995 ਖੇਤਾਂ ਵਿੱਚ ਅੱਗ ਲੱਗਣ ਦੇ ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ ਪਿਛਲੇ ਸਾਲ ਇਸ ਸਮੇਂ ਦੌਰਾਨ ਇਹ ਗਿਣਤੀ 4,059 ਸੀ। ਇਸ ਸਮੇਂ ਦੌਰਾਨ ਖੇਤਾਂ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਵਿੱਚ ਸਾਲ 2022 ਮੁਕਾਬਲੇ 75 ਪ੍ਰਤੀਸ਼ਤ ਦੀ ਕਮੀ ਆਈ ਹੈ। ਲੰਘੇ ਕੱਲ੍ਹ ਐਤਵਾਰ ਨੂੰ ਪੰਜਾਬ ਵਿਚ 138 ਖੇਤਾਂ ਵਿਚ ਅੱਗ ਲੱਗਣ ਦੀਆਂ ਘਟਨਾਵਾਂ ਸਾਹਮਣੇ ਆਈਆਂ। ਖੇਤਾਂ ਵਿੱਚ ਪਰਾਲੀ ਨੂੰ ਅੱਗ ਦੇ ਮਾਮਲਿਆਂ ਵਿੱਚ ਗਿਰਾਵਟ ਦਾ ਦਿੱਲੀ ਵਿੱਚ ਹਵਾ ਪ੍ਰਦੂਸ਼ਣ ’ਤੇ ਕੋਈ ਖਾਸ ਪ੍ਰਭਾਵ ਨਹੀਂ ਪਿਆ ਹੈ ਅਤੇ ਦਿੱਲੀ ਵਿਚ ਹਵਾ ਦੀ ਗੁਣਵੱਤਾ ਬਹੁਤ ਮਾੜੀ ਦਰਜ ਕੀਤੀ ਗਈ ਹੈ।
RELATED ARTICLES
POPULAR POSTS