1.7 C
Toronto
Saturday, November 15, 2025
spot_img
HomeਕੈਨੇਡਾFrontਭਗਵੰਤ ਮਾਨ ਸਰਕਾਰ ਨੇ ਨਗਰ ਨਿਗਮ ਚੋਣਾਂ ਦੀ ਕੀਤੀ ਤਿਆਰੀ

ਭਗਵੰਤ ਮਾਨ ਸਰਕਾਰ ਨੇ ਨਗਰ ਨਿਗਮ ਚੋਣਾਂ ਦੀ ਕੀਤੀ ਤਿਆਰੀ

ਪੰਜਾਬ ’ਚ ਨਗਰ ਨਿਗਮ ਚੋਣਾਂ ਦਾ ਐਲਾਨ ਕਿਸੇ ਵੇਲੇ ਵੀ ਸੰਭਵ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਵਿਚਾਲੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਅਗਾਮੀ ਨਗਰ ਨਿਗਮ ਚੋਣਾਂ ਲਈ ਤਿਆਰੀ ਵੀ ਵਿੱਢ ਦਿੱਤੀ ਹੈ। ਨਗਰ ਨਿਗਮ ਚੋਣਾਂ ਦੀ ਤਿਆਰੀ ਵਜੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਨਗਰ ਨਿਗਮਾਂ ਦੇ ਕਮਿਸ਼ਨਰਾਂ ਨਾਲ ਦਿੱਲੀ ਵਿੱਚ ਮੀਟਿੰਗ ਕੀਤੀ ਹੈ। ਇਸ ਦੌਰਾਨ ਕਮਿਸ਼ਨਰਾਂ ਨੂੰ ਸਰਗਰਮੀਆਂ ਤੇਜ਼ ਕਰਨ ਲਈ ਕਿਹਾ ਗਿਆ ਹੈ। ਇਸ ਮੀਟਿੰਗ ਵਿਚ ‘ਆਪ’ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਵੀ ਮੌਜੂਦ ਸਨ। ਜ਼ਿਕਰਯੋਗ ਹੈ ਕਿ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਲੰਘੇ ਦਿਨੀਂ ਪੰਜਾਬ ਸਰਕਾਰ ਨੂੰ ਨਗਰ ਨਿਗਮ ਚੋਣਾਂ ਕਰਵਾਉਣ ਦੇ ਨਿਰਦੇਸ਼ ਜਾਰੀ ਕੀਤੇ ਸਨ। ਇਸਦੇ ਚੱਲਦਿਆਂ ਲੁਧਿਆਣਾ, ਜਲੰਧਰ, ਪਟਿਆਲਾ, ਅੰਮਿ੍ਰਤਸਰ ਅਤੇ ਫਗਵਾੜਾ ਨਿਗਮਾਂ ਦੀਆਂ ਚੋਣਾਂ ਦਾ ਐਲਾਨ ਕਿਸੇ ਵੇਲੇ ਵੀ ਹੋ ਸਕਦਾ ਹੈ। ਨਿਗਮ ਚੋਣਾਂ ਤੋਂ ਪਹਿਲਾਂ ਸੂਬਾ ਸਰਕਾਰ ਸ਼ਹਿਰਾਂ ਨੂੰ ਵਿਕਾਸ ਕੰਮਾਂ ਲਈ ਫੰਡ ਵੀ ਜਾਰੀ ਕਰ ਸਕਦੀ ਹੈ।
RELATED ARTICLES
POPULAR POSTS