Breaking News
Home / ਭਾਰਤ / ਦਿੱਲੀ ਗੁਰਦੁਆਰਾ ਕਮੇਟੀ ਚੋਣਾਂ ਲਈ ਅਕਾਲੀ ਦਲ ਨੇ 9 ਉਮੀਦਵਾਰਾਂ ਦੀ ਆਖ਼ਰੀ ਸੂਚੀ ਐਲਾਨੀઠ

ਦਿੱਲੀ ਗੁਰਦੁਆਰਾ ਕਮੇਟੀ ਚੋਣਾਂ ਲਈ ਅਕਾਲੀ ਦਲ ਨੇ 9 ਉਮੀਦਵਾਰਾਂ ਦੀ ਆਖ਼ਰੀ ਸੂਚੀ ਐਲਾਨੀઠ

ਨਵੀਂ ਦਿੱਲੀ : ਦਿੱਲੀ ਗੁਰਦੁਆਰਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਆਪਣੇ 9 ਉਮੀਦਵਾਰਾਂ ਦੀ ਤੀਜੀ ਤੇ ਆਖਰੀ ਸੂਚੀ ਜਾਰੀ ਕਰ ਦਿੱਤੀ ਹੈ। ਬਾਦਲ ਦਲ ਦੀ ਤੀਜੀ ਸੂਚੀ ਵਿਚ ਦਿੱਲੀ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦੇ ਛੋਟੇ ਭਰਾ ਹਰਜੀਤ ਸਿੰਘ ਜੀ.ਕੇ. ਦਾ ਨਾਮ ਵੀ ਸ਼ਾਮਿਲ ਹੈ ਜੋ ਕਿ ਚੋਣ ਹਲਕਾ ਸਰਿਤਾ ਵਿਹਾਰ ਤੋਂ ਚੋਣ ਲੜਨਗੇ। ਬਾਦਲ ਦਲ ਵੱਲੋਂ ਇਸ ਤੋਂ ਪਹਿਲਾਂ 26 ਅਤੇ 11 ਉਮੀਦਵਾਰਾਂ ਦੀਆਂ ਦੋ ਸੂਚੀਆਂ ਪਹਿਲਾਂ ਹੀ ਐਲਾਨੀਆਂ ਜਾ ਚੁੱਕੀਆਂ ਹਨ ਅਤੇ ਹੁਣ 9 ਉਮੀਦਵਾਰਾਂ ਦੀ ਤੀਜੀ ਸੂਚੀ ਨਾਲ ਬਾਦਲ ਦਲ ਦੇ ਸਾਰੇ 46 ਉਮੀਦਵਾਰਾਂ ਦਾ ਐਲਾਨ ਹੋ ਗਿਆ ਹੈ। ਤੀਜੀ ਸੂਚੀ ਵਿਚ ਮੌਜੂਦਾ ਕਮੇਟੀ ਦੇ 3 ਮੈਂਬਰਾਂ ਜਸਬੀਰ ਸਿੰਘ ਜੱਸੀ ਨੂੰ ਸਿਵਲ ਲਾਈਨ, ਚਮਨ ਸਿੰਘ ਨੂੰ ਸੰਤਗੜ੍ਹ ਅਤੇ ਰਵਿੰਦਰ ਸਿੰਘ ਲਵਲੀ ਨੂੰ ਦਿਲਸ਼ਾਦ ਗਾਰਡਨ ਤੋਂ ਮੁੜ ਉਮੀਦਵਾਰ ਬਣਾਇਆ ਗਿਆ ਹੈ। ਇਸ ਤਰ੍ਹਾਂ ਬਾਦਲ ਦਲ ਨੇ ਆਪਣੇ 22 ਮੌਜੂਦਾ ਮੈਂਬਰਾਂ ਨੂੰ ਮੁੜ ਤੋਂ ਚੋਣ ਲੜਨ ਦਾ ਮੌਕਾ ਦਿੱਤਾ ਹੈ। ਇਸ ਦੇ ਨਾਲ ਹੀ ਰੋਹਿਣੀ ਵਾਰਡ ਤੋਂ ਵਿਕਰਮ ਸਿੰਘ, ਗੁਰੂ ਨਾਨਕ ਨਗਰ ਤੋਂ ਰਮਿੰਦਰ ਸਿੰਘ, ਸ਼ਕੂਰ ਬਸਤੀ ਤੋਂ ਜਸਪ੍ਰੀਤ ਸਿੰਘ ਵਿੱਕੀ ਮਾਨ, ਵਿਕਾਸ ਪੁਰੀ ਤੋਂ ਮਨਮੋਹਨ ਸਿੰਘ, ਸਰਿਤਾ ਵਿਹਾਰ ਤੋਂ ਹਰਜੀਤ ਸਿੰਘ ਜੀ.ਕੇ. ਅਤੇ ਵਿਵੇਕ ਵਿਹਾਰ ਤੋਂ ਜਸਮੇਨ ਸਿੰਘ ਨੋਨੀ ਨੂੰ ਟਿਕਟ ਦਿੱਤੀ ਗਈ ਹੈ।

Check Also

ਅਰਵਿੰਦ ਕੇਜਰੀਵਾਲ ਦੀ ਈਡੀ ਕਸਟਡੀ 1 ਅਪ੍ਰੈਲ ਤੱਕ ਵਧੀ

ਸ਼ਰਾਬ ਨੀਤੀ ਮਾਮਲੇ ’ਚ ਲੰਘੀ 21 ਮਾਰਚ ਨੂੰ ਕੀਤਾ ਗਿਆ ਸੀ ਗਿ੍ਰਫ਼ਤਾਰ ਨਵੀਂ ਦਿੱਲੀ/ਬਿਊਰੋ ਨਿਊਜ਼ …