Breaking News
Home / ਕੈਨੇਡਾ / Front / ਪੰਜਾਬ ’ਚ ਝੋਨੇ ਦੀ ਲਿਫਟਿੰਗ ਨੂੰ ਲੈ ਕੇ ਹਾਈਕੋਰਟ ’ਚ ਹੋਈ ਸੁਣਵਾਈ

ਪੰਜਾਬ ’ਚ ਝੋਨੇ ਦੀ ਲਿਫਟਿੰਗ ਨੂੰ ਲੈ ਕੇ ਹਾਈਕੋਰਟ ’ਚ ਹੋਈ ਸੁਣਵਾਈ

31 ਅਕਤੂਬਰ ਨੂੰ ਕੇਂਦਰ ਅਤੇ ਪੰਜਾਬ ਸਰਕਾਰ ਦੀ ਹੋਵੇਗੀ ਬੈਠਕ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੀਆਂ ਮੰਡੀਆਂ ਵਿਚ ਝੋਨੇ ਦੀ ਸਹੀ ਤਰੀਕੇ ਨਾਲ ਲਿਫਟਿੰਗ ਨਾ ਹੋਣ ਦੇ ਮਾਮਲੇ ਵਿਚ ਅੱਜ ਮੰਗਲਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਸੁਣਵਾਈ ਹੋਈ ਹੈ। ਇਸ ਦੌਰਾਨ ਕੇਂਦਰ ਸਰਕਾਰ ਵਲੋਂ ਜਵਾਬ ਦਾਖਲ ਕਰਕੇ ਦੱਸਿਆ ਗਿਆ ਹੈ ਕਿ 31 ਅਕਤੂਬਰ ਨੂੰ ਪੰਜਾਬ ਅਤੇ ਕੇਂਦਰ ਸਰਕਾਰ ਵਿਚਾਲੇ ਮੀਟਿੰਗ ਹੋਣ ਜਾ ਰਹੀ ਹੈ। ਜਿਸ ਵਿਚ ਇਸ ਮਾਮਲੇ ਨੂੰ ਹੱਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਇਸੇ ਦੌਰਾਨ ਹਾਈਕੋਰਟ ਨੇ ਨਿਰਦੇਸ਼ ਦਿੱਤਾ ਹੈ ਕਿ ਮਾਮਲੇ ਦਾ ਹੱਲ ਆਪਸੀ ਸਹਿਮਤੀ ਨਾਲ ਕੀਤਾ ਜਾਵੇ ਕਿਉਂਕਿ ਇਹ ਮਾਮਲਾ ਪੂਰੇ ਸੂਬੇ ਨਾਲ ਜੁੜਿਆ ਹੋਇਆ ਹੈ। ਅੱਜ ਹੋਈ ਸੁਣਵਾਈ ਮੌਕੇ ਪੰਜਾਬ ਸਰਕਾਰ ਵਲੋਂ ਵੀ ਵਕੀਲ ਪੇਸ਼ ਹੋਏ, ਜਿਨ੍ਹਾਂ ਨੇ ਸੂਬਾ ਸਰਕਾਰ ਵਲੋਂ ਕੀਤੇ ਗਏ ਇੰਤਜ਼ਾਮਾਂ ਸਬੰਧੀ ਦੱਸਿਆ। ਜ਼ਿਕਰਯੋਗ ਹੈ ਕਿ ਲੰਘੇ ਕੱਲ੍ਹ ਸ਼ਾਮ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਦੇ ਹੋਰ ਆਗੂਆਂ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਵੀ ਮੁਲਾਕਾਤ ਸੀ। ਇਨ੍ਹਾਂ ਆਗੂਆਂ ਨੇ ਰਾਜਪਾਲ ਨੂੰ ਅਪੀਲ ਕੀਤੀ ਕਿ ਕੇਂਦਰ ਸਰਕਾਰ ਨੂੰ ਕਿਹਾ ਜਾਏ ਕਿ ਪੰਜਾਬ ’ਚ ਝੋਨੇ ਦੀ ਲਿਫਟਿੰਗ ਵਿਚ ਤੇਜ਼ੀ ਲਿਆਉਣ ਲਈ ਯਤਨ ਕੀਤੇ ਜਾਣ।

Check Also

ਪੰਜਾਬ ਨੂੰ ਮਿਲੇ ਦੋ ਨਵੇਂ ਸੂਚਨਾ ਕਮਿਸ਼ਨਰ

ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਚੁਕਾਈ ਅਹੁਦੇ ਦੀ ਸਹੁੰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਰਾਜ ਸੂਚਨਾ …