ਕਿਹਾ : ਸਿੱਖ ਸੰਗਤਾਂ ਕਿਸੇ ਵੀ ਤਰ੍ਹਾਂ ਦੀ ਬਿਜਲਈ ਸਜਾਵਟ ਨਾ ਕਰਨ
ਅੰਮਿ੍ਰਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਬੰਦੀਛੋੜ ਦਿਵਸ ਮੌਕੇ ਸੰਗਤਾਂ ਨੂੰ ਕੇਵਲ ਘਿਓ ਦੇ ਦੀਵੇ ਬਾਲਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ 1 ਨਵੰਬਰ ਨੂੰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਗਵਾਲੀਅਰ ਦੇ ਕਿਲ੍ਹੇ ਵਿਚੋਂ ਰਿਹਾਅ ਹੋ ਕੇ ਸ੍ਰੀ ਅੰਮਿ੍ਰਤਸਰ ਸਾਹਿਬ ਵਿਖੇ ਪਹੁੰਚੇ ਸਨ ਅਤੇ ਉਨ੍ਹਾਂ ਦੀ ਆਮਦ ਦੀ ਖੁਸ਼ੀ ਵਿਚ ਬੰਦੀਛੋੜ ਦਿਵਸ ਮਨਾਇਆ ਜਾਂਦਾ ਹੈ। ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਇਸ ਵਾਰ ਬੰਦੀਛੋੜ ਦਿਵਸ ਮੌਕੇ ਸਿਰਫ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੀ ਬਿਜਲਈ ਸਜਾਵਟ ਕੀਤੀ ਜਾਵੇਗੀ। ਇਸ ਤੋਂ ਇਲਾਵਾ ਵਿਸ਼ਵ ਭਰ ਵਿਚ ਵਸਦੀਆਂ ਸਿੱਖ ਸੰਗਤਾਂ ਵਲੋਂ ਇਕ ਨਵੰਬਰ ਵਾਲੇ ਦਿਨ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਪਵਿੱਤਰ ਯਾਦ ਵਿਚ ਬੰਦੀਛੋੜ ਦਿਵਸ ਮਨਾਉਂਦਿਆਂ ਗੁਰਦੁਆਰਾ ਸਾਹਿਬਾਨ ਅਤੇ ਘਰਾਂ ਵਿਚ ਸਿਰਫ਼ ਘਿਓ ਦੇ ਦੀਵਿਆਂ ਦੀ ਹੀ ਦੀਪਮਾਲਾ ਕੀਤੀ ਜਾਵੇ ਅਤੇ ਕਿਸੇ ਤਰ੍ਹਾਂ ਦੀ ਬਿਜਲਈ ਸਜਾਵਟ ਨਾ ਕੀਤੀ ਜਾਵੇ।
Home / ਕੈਨੇਡਾ / Front / ਗਿਆਨੀ ਰਘਬੀਰ ਸਿੰਘ ਨੇ ਬੰਦੀ ਛੋੜ ਦਿਵਸ ਮੌਕੇ ਸੰਗਤਾਂ ਨੂੰ ਘਿਓ ਦੇ ਦੀਵੇ ਬਾਲਣ ਦੀ ਕੀਤੀ ਅਪੀਲ
Check Also
ਵਿਸ਼ਵ ਪੰਜਾਬੀ ਕਾਨਫਰੰਸ : ਫਨਕਾਰਾਂ ਨੇ ਸਾਂਝੀਵਾਲਤਾ ਦੇ ਗੀਤਾਂ ਨਾਲ ਰੰਗ ਬੰਨ੍ਹਿਆ
ਸ਼ਾਇਰ ਹਰਵਿੰਦਰ ਦੇ ਗੀਤ ਸਣੇ ਵੱਖ-ਵੱਖ ਲੇਖਕਾਂ ਦੀਆਂ ਪੁਸਤਕਾਂ ਕੀਤੀਆਂ ਲੋਕ ਅਰਪਣ ਅੰਮ੍ਰਿਤਸਰ : ਪਾਕਿਸਤਾਨ …