11 C
Toronto
Friday, October 24, 2025
spot_img
Homeਹਫ਼ਤਾਵਾਰੀ ਫੇਰੀਭਗਵੰਤ ਮਾਨ ਛੱਡਣਗੇ ਆਮ ਆਦਮੀ ਪਾਰਟੀ ਦੀ ਪ੍ਰਧਾਨਗੀ

ਭਗਵੰਤ ਮਾਨ ਛੱਡਣਗੇ ਆਮ ਆਦਮੀ ਪਾਰਟੀ ਦੀ ਪ੍ਰਧਾਨਗੀ

‘ਆਪ’ ਹਾਈਕਮਾਨ ਕੋਲ ਭਗਵੰਤ ਮਾਨ ਨੇ ਪ੍ਰਧਾਨਗੀ ਛੱਡਣ ਦੀ ਇੱਛਾ ਜ਼ਾਹਰ ਕੀਤੀ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਜ਼ਿਮਨੀ ਚੋਣਾਂ ਦਰਮਿਆਨ ਖ਼ੁਦ ਹੀ ਆਮ ਆਦਮੀ ਪਾਰਟੀ (ਆਪ) ਦੀ ਪ੍ਰਧਾਨਗੀ ਦਾ ਅਹੁਦਾ ਛੱਡਣ ਦੀ ਇੱਛਾ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਉਹ ਚਾਹੁੰਦੇ ਹਨ ਕਿ ਪਾਰਟੀ ਦਾ ਪੂਰੇ ਸਮੇਂ ਲਈ ਪ੍ਰਧਾਨ ਬਣਾਇਆ ਜਾਵੇ। ਭਗਵੰਤ ਮਾਨ ਦੇ ਇਸ ਖ਼ੁਲਾਸੇ ਨਾਲ ‘ਆਪ’ ਦਾ ਨਵਾਂ ਪ੍ਰਧਾਨ ਬਣਾਏ ਜਾਣ ਦਾ ਰਾਹ ਪੱਧਰਾ ਹੋ ਗਿਆ ਹੈ। ਜਾਣਕਾਰੀ ਮੁਤਾਬਕ ਪਾਰਟੀ ਹਾਈ ਕਮਾਨ ਵੱਲੋਂ ਨਵਾਂ ਪ੍ਰਧਾਨ ਲਾਏ ਜਾਣ ਨੂੰ ਅੰਤਿਮ ਛੋਹ ਦਿੱਤੀ ਜਾ ਰਹੀ ਹੈ ਅਤੇ ਇਸ ਦਾ ਐਲਾਨ ਕਿਸੇ ਵੇਲੇ ਵੀ ਹੋ ਸਕਦਾ ਹੈ। ਦੱਸਣਯੋਗ ਹੈ ਕਿ ਭਗਵੰਤ ਮਾਨ ਪਿਛਲੇ ਦਿਨੀਂ ਦਿੱਲੀ ‘ਚ ਕੇਂਦਰੀ ਮੰਤਰੀ ਜੇਪੀ ਨੱਢਾ ਨੂੰ ਮਿਲਣ ਗਏ ਸਨ ਅਤੇ ਉਹ ਸਿੱਧੇ ਚੱਬੇਵਾਲ ‘ਚ ਚੋਣ ਪ੍ਰਚਾਰ ਲਈ ਪੁੱਜੇ ਜਿੱਥੇ ਉਨ੍ਹਾਂ ਪ੍ਰਧਾਨਗੀ ਛੱਡਣ ਦੀ ਗੱਲ ਆਖੀ। ਇਸ ਮਗਰੋਂ ਮੁੱਖ ਮੰਤਰੀ ਡੇਰਾ ਬਾਬਾ ਨਾਨਕ ਹਲਕੇ ਵਿਚ ਪ੍ਰਚਾਰ ਲਈ ਗਏ। ਦੋ ਚੋਣ ਰੈਲੀਆਂ ਨੂੰ ਸੰਬੋਧਨ ਕਰਨ ਮਗਰੋਂ ਭਗਵੰਤ ਮਾਨ ਮੁੜ ਦਿੱਲੀ ਚਲੇ ਗਏ ਹਨ। ਪਤਾ ਲੱਗਾ ਹੈ ਕਿ ਮੁੱਖ ਮੰਤਰੀ ‘ਆਪ’ ਦੀ ਪ੍ਰਧਾਨਗੀ ਦਾ ਅਹੁਦਾ ਛੱਡਣ ਦੀ ਇੱਛਾ ਪਹਿਲਾਂ ਹੀ ਹਾਈ ਕਮਾਨ ਕੋਲ ਜ਼ਾਹਰ ਕਰ ਚੁੱਕੇ ਹਨ। ਚਰਚਾ ਹੈ ਕਿ ਨਵੀਂ ਪ੍ਰਧਾਨਗੀ ਲਈ ਹਿੰਦੂ ਜਾਂ ਦਲਿਤ ਚਿਹਰੇ ਨੂੰ ਮੌਕਾ ਦਿੱਤਾ ਜਾ ਸਕਦਾ ਹੈ। ਉਂਜ ਸੂਤਰ ਦੱਸਦੇ ਹਨ ਕਿ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਨਾਮ ਪ੍ਰਧਾਨਗੀ ਲਈ ਵਿਚਾਰਿਆ ਜਾ ਰਿਹਾ ਹੈ।

RELATED ARTICLES
POPULAR POSTS