-1.9 C
Toronto
Thursday, December 4, 2025
spot_img
Homeਹਫ਼ਤਾਵਾਰੀ ਫੇਰੀਤੇਜਿੰਦਰ ਸਿੰਘ ਗਰੇਵਾਲ ਨੇ ਕੈਨੇਡਾ ਵਿਚ ਭਦੌੜ ਦਾ ਨਾਂ ਚਮਕਾਇਆ

ਤੇਜਿੰਦਰ ਸਿੰਘ ਗਰੇਵਾਲ ਨੇ ਕੈਨੇਡਾ ਵਿਚ ਭਦੌੜ ਦਾ ਨਾਂ ਚਮਕਾਇਆ

ਸਸਕੈਚਵਨ ਸੂਬੇ ‘ਚ ਸੈਸਕਾਟੂਨ ਯੂਨੀਵਰਸਿਟੀ-ਸਦਰਲੈਂਡ ਸੀਟ ਤੋਂ ਐੱਨਡੀਪੀ ਉਮੀਦਵਾਰ ਵਜੋਂ ਜਿੱਤ ਦਰਜ ਕੀਤੀ
ਭਦੌੜ/ਬਿਊਰੋ ਨਿਊਜ਼ : ਪੰਜਾਬ ਦੇ ਬਰਨਾਲਾ ਜ਼ਿਲ੍ਹੇ ਵਿਚ ਕਸਬਾ ਭਦੌੜ ਦੇ ਜੰਮਪਲ ਅਤੇ ਤਰਕਸ਼ੀਲ ਆਗੂ ਮਾਸਟਰ ਰਜਿੰਦਰ ਭਦੌੜ ਦੇ ਛੋਟੇ ਭਰਾ ਡਾ. ਤੇਜਿੰਦਰ ਸਿੰਘ ਗਰੇਵਾਲ ਕੈਨੇਡਾ ਦੇ ਸੂਬੇ ਸਸਕੈਚਵਨ ਵਿੱਚ ਵਿਧਾਇਕ ਚੁਣੇ ਗਏ ਹਨ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਤੋਂ ਪੀਐਚਡੀ ਕਰ ਕੇ ਤੇਜਿੰਦਰ ਸਿੰਘ ਗਰੇਵਾਲ ਅਤੇ ਉਨ੍ਹਾਂ ਦੀ ਪਤਨੀ ਡਾ. ਰਵਿੰਦਰ ਕੌਰ ਗਰੇਵਾਲ ਨੇ ਕੁੱਝ ਸਮਾਂ ਯੂਨੀਵਰਸਿਟੀ ਵਿਚ ਪੜ੍ਹਾਇਆ ਅਤੇ ਕਰੀਬ 1999 ਵਿੱਚ ਕੈਨੇਡਾ ਪਹੁੰਚ ਗਏ ਸਨ। ਗਰੇਵਾਲ ਹੁਣ ਕੈਨੇਡਾ ਦੀ ਇਕ ਨਾਮੀ ਯੂਨੀਵਰਸਿਟੀ ਵਿੱਚ ਖੇਤੀ ਵਿਗਿਆਨੀ ਵਜੋਂ ਕਾਰਜ਼ਸ਼ੀਲ ਹਨ। ਉਨ੍ਹਾਂ ਆਪਣੀ ਮੁੱਢਲੀ ਪੜ੍ਹਾਈ ਭਦੌੜ ਦੇ ਸਰਕਾਰੀ ਸਕੂਲ ਤੋਂ ਕੀਤੀ ਹੈ। ਉਹ ਸਰਕਾਰੀ ਸਕੂਲਾਂ ਵਿੱਚ ਪੜ੍ਹ ਕੇ ਵਿਗਿਆਨੀ ਬਣਨ ਵਾਲੇ ਵਿਅਕਤੀਆਂ ਵਿੱਚ ਸ਼ਾਮਲ ਹਨ ਅਤੇ ਉਹ ਅਕਸਰ ਪੰਜਾਬ ਜਾਂਦੇ ਰਹਿੰਦੇ ਹਨ। ਤੇਜਿੰਦਰ ਗਰੇਵਾਲ ਦੀ ਕੈਨੇਡਾ ਵਿਚ ਪਛਾਣ ਇੱਕ ਪ੍ਰਸਿੱਧ ਵਿਗਿਆਨੀ ਅਤੇ ਸਮਰਪਿਤ ਸਮਾਜਿਕ ਆਗੂ ਵਜੋਂ ਹੈ। ਉਹ ਸੈਸਕਾਟੂਨ ਯੂਨੀਵਰਸਿਟੀ-ਸਦਰਲੈਂਡ ਸੀਟ ਤੋਂ ਐੱਨਡੀਪੀ ਉਮੀਦਵਾਰ ਵਜੋਂ ਚੋਣ ਜਿੱਤੇ ਹਨ। ਉਨ੍ਹਾਂ ਸਸਕੈਚਵਨ ਦੇ ਵਿਗਿਆਨਕ ਅਤੇ ਸੱਭਿਆਚਾਰਕ ਕਲਾਵਾਂ ‘ਤੇ ਕਾਫੀ ਕੰਮ ਕੀਤਾ ਹੈ। ਸੈਸਕਾਟੂਨ, ਸਸਕੈਚਵਨ ਸੂਬੇ ਦਾ ਸਭ ਤੋਂ ਵੱਡੇ ਸ਼ਹਿਰ ਹੈ। ਉਨ੍ਹਾਂ ਸਸਕੈਚਵਨ ਯੂਨੀਵਰਸਿਟੀ, ਸਸਕੈਚਵਨ ਰਿਸਰਚ ਕੌਂਸਲ ਅਤੇ ਸਸਕੈਚਵਨ ਦੀ ਪੰਜਾਬੀ ਕਲਚਰਲ ਐਸੋਸੀਏਸ਼ਨ ਵਿੱਚ ਮਹੱਤਵਪੂਰਨ ਭੂਮਿਕਾਵਾਂ ਨਿਭਾਈਆਂ ਹਨ। ਉਨ੍ਹਾਂ ਦਾ ਭਰਾ ਰਜਿੰਦਰ ਭਦੌੜ ਤਰਕਸ਼ੀਲ ਆਗੂ ਵਜੋਂ ਸਰਗਰਮ ਹੈ ਜਦਕਿ ਭਤੀਜਾ ਕੰਵਲਦੀਪ ਸਿੰਘ ਗਰੇਵਾਲ ਸਰਕਾਰੀ ਹਸਪਤਾਲ ਬਰਨਾਲਾ ਵਿਖੇ ਤਾਇਨਾਤ ਹੈ।

RELATED ARTICLES
POPULAR POSTS