Breaking News
Home / ਪੰਜਾਬ / ਭਗਵੰਤ ਮਾਨ ਸਰਕਾਰ ਨੇ ਨਗਰ ਨਿਗਮ ਚੋਣਾਂ ਦੀ ਕੀਤੀ ਤਿਆਰੀ

ਭਗਵੰਤ ਮਾਨ ਸਰਕਾਰ ਨੇ ਨਗਰ ਨਿਗਮ ਚੋਣਾਂ ਦੀ ਕੀਤੀ ਤਿਆਰੀ

ਪੰਜਾਬ ‘ਚ ਨਗਰ ਨਿਗਮ ਚੋਣਾਂ ਦਾ ਐਲਾਨ ਕਿਸੇ ਵੇਲੇ ਵੀ ਸੰਭਵ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਵਿਚਾਲੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਅਗਾਮੀ ਨਗਰ ਨਿਗਮ ਚੋਣਾਂ ਲਈ ਤਿਆਰੀ ਵੀ ਵਿੱਢ ਦਿੱਤੀ ਹੈ। ਨਗਰ ਨਿਗਮ ਚੋਣਾਂ ਦੀ ਤਿਆਰੀ ਵਜੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਨਗਰ ਨਿਗਮਾਂ ਦੇ ਕਮਿਸ਼ਨਰਾਂ ਨਾਲ ਦਿੱਲੀ ਵਿੱਚ ਮੀਟਿੰਗ ਕੀਤੀ ਹੈ।
ਇਸ ਦੌਰਾਨ ਕਮਿਸ਼ਨਰਾਂ ਨੂੰ ਸਰਗਰਮੀਆਂ ਤੇਜ਼ ਕਰਨ ਲਈ ਕਿਹਾ ਗਿਆ ਹੈ। ਇਸ ਮੀਟਿੰਗ ਵਿਚ ‘ਆਪ’ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਵੀ ਮੌਜੂਦ ਸਨ। ਜ਼ਿਕਰਯੋਗ ਹੈ ਕਿ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਲੰਘੇ ਦਿਨੀਂ ਪੰਜਾਬ ਸਰਕਾਰ ਨੂੰ ਨਗਰ ਨਿਗਮ ਚੋਣਾਂ ਕਰਵਾਉਣ ਦੇ ਨਿਰਦੇਸ਼ ਜਾਰੀ ਕੀਤੇ ਸਨ। ਇਸਦੇ ਚੱਲਦਿਆਂ ਲੁਧਿਆਣਾ, ਜਲੰਧਰ, ਪਟਿਆਲਾ, ਅੰਮ੍ਰਿਤਸਰ ਅਤੇ ਫਗਵਾੜਾ ਨਿਗਮਾਂ ਦੀਆਂ ਚੋਣਾਂ ਦਾ ਐਲਾਨ ਕਿਸੇ ਵੇਲੇ ਵੀ ਹੋ ਸਕਦਾ ਹੈ। ਨਿਗਮ ਚੋਣਾਂ ਤੋਂ ਪਹਿਲਾਂ ਸੂਬਾ ਸਰਕਾਰ ਸ਼ਹਿਰਾਂ ਨੂੰ ਵਿਕਾਸ ਕੰਮਾਂ ਲਈ ਫੰਡ ਵੀ ਜਾਰੀ ਕਰ ਸਕਦੀ ਹੈ।

Check Also

ਮੁੱਖ ਮੰਤਰੀ  ਭਗਵੰਤ ਮਾਨ ਸਮੇਤ ਸਮੂਹ ਕੈਬਨਿਟ ਨੇ ਪੰਜਾਬ ਵਾਸੀਆਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਦਿੱਤੀ ਵਧਾਈ

ਕਿਹਾ : ਰੌਸ਼ਨੀਆਂ ਦਾ ਇਹ ਪਵਿੱਤਰ ਤਿਉਹਾਰ ਆਪਸੀ ਏਕਤਾ ਅਤੇ ਸਦਭਾਵਨਾ ਦਾ ਸੁਨੇਹਾ ਦਿੰਦਾ ਹੈ …