ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਪ੍ਰਤੀ ਕੀਤੀਆਂ ਸਨ ਇਤਰਾਜ਼ਯੋਗ ਟਿੱਪਣੀਆਂ
ਅੰਮ੍ਰਿਤਸਰ/ਬਿਊਰੋ ਨਿਊਜ਼ : ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਤੇ ਮੈਂਬਰ ਲੋਕ ਸਭਾ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੁਆਫ਼ੀਨਾਮਾ ਭੇਜ ਕੇ ਖਿਮਾ ਯਾਚਨਾ ਕੀਤੀ ਹੈ। ਵੜਿੰਗ ਨੇ ਬੀਤੇ ਦਿਨੀਂ ਇੱਕ ਚੈਨਲ ‘ਤੇ ਗੱਲਬਾਤ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਪ੍ਰਤੀ ਕੁਝ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ ਸਨ, ਜਿਸ ਦਾ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਖ਼ਤ ਨੋਟਿਸ ਲਿਆ ਗਿਆ ਸੀ ਅਤੇ ਉਨ੍ਹਾਂ ਨੂੰ ਇਸ ਦੀ ਖਿਮਾ ਯਾਚਨਾ ਕਰਨ ਵਾਸਤੇ ਆਖਿਆ ਗਿਆ ਸੀ।
ਭਾਵੇਂ ਰਾਜਾ ਵੜਿੰਗ ਨੇ ਉਸੇ ਸ਼ਾਮ ਹੀ ਜਨਤਕ ਤੌਰ ‘ਤੇ ਮੁਆਫੀ ਮੰਗ ਲਈ ਸੀ ਪਰ ਸੋਮਵਾਰ ਨੂੰ ਉਨ੍ਹਾਂ ਇੱਕ ਮੁਆਫ਼ੀਨਾਮਾ ਪੱਤਰ ਸੀਨੀਅਰ ਕਾਂਗਰਸੀ ਆਗੂ ਭਗਵੰਤ ਪਾਲ ਸਿੰਘ ਸੱਚਰ ਰਾਹੀਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਭੇਜਿਆ ਹੈ, ਜਿਸ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਸੌਂਪ ਦਿੱਤਾ ਗਿਆ। ਪੱਤਰ ਵਿੱਚ ਕਾਂਗਰਸੀ ਆਗੂ ਨੇ ਸਾਫ ਤੌਰ ‘ਤੇ ਲਿਖਿਆ: ‘ਮਨੁੱਖ ਭੁੱਲਣਹਾਰ ਹੈ ਪਰ ਗੁਰੂ ਬਖਸ਼ਿਸ਼ ਹੈ, ਕ੍ਰਿਪਾ ਕਰਕੇ ਮੇਰੀ ਖੁਨਾਮੀ ਨੂੰ ਬਖਸ਼ ਦਿੱਤਾ ਜਾਵੇ।’
Check Also
ਐਡਵੋਕੇਟ ਧਾਮੀ ਨੇ ਵਕਫ ਸੋਧ ਬਿਲ ’ਤੇ ਦਿੱਤਾ ਵੱਡਾ ਬਿਆਨ
ਕਿਹਾ : ਕੇਂਦਰ ਸਰਕਾਰ ਘੱਟ ਗਿਣਤੀਆਂ ਦੇ ਮਾਮਲਿਆਂ ’ਚ ਕਰ ਰਹੀ ਹੈ ਦਖਲਅੰਦਾਜ਼ੀ ਅੰਮਿ੍ਰਤਸਰ/ਬਿਊਰੋ ਨਿਊਜ਼ …