23.3 C
Toronto
Tuesday, August 11, 2026
spot_img
Homeਪੰਜਾਬਜ਼ਿਮਨੀ ਚੋਣਾਂ ਤੋਂ ਪਹਿਲਾਂ ਪੰਜਾਬ 'ਆਪ' ਨੇ ਗੁਰਦੀਪ ਬਾਠ ਨੂੰ ਪਾਰਟੀ 'ਚੋਂ...

ਜ਼ਿਮਨੀ ਚੋਣਾਂ ਤੋਂ ਪਹਿਲਾਂ ਪੰਜਾਬ ‘ਆਪ’ ਨੇ ਗੁਰਦੀਪ ਬਾਠ ਨੂੰ ਪਾਰਟੀ ‘ਚੋਂ ਕੱਢਿਆ

ਜ਼ਿਮਨੀ ਚੋਣਾਂ ਤੋਂ ਪਹਿਲਾਂ ਪੰਜਾਬ ‘ਆਪ’ ਨੇ ਗੁਰਦੀਪ ਬਾਠ ਨੂੰ ਪਾਰਟੀ ‘ਚੋਂ ਕੱਢਿਆਬਰਨਾਲਾ : ਪੰਜਾਬ ਵਿਚ ਚਾਰ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਗੁਰਦੀਪ ਸਿੰਘ ਬਾਠ ਨੂੰ ਪਾਰਟੀ ਵਿਚੋਂ ਕੱਢ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ‘ਆਪ’ ਵੱਲੋਂ ਸ਼ੋਸ਼ਲ ਮੀਡੀਆ ‘ਤੇ ਦਿੱਤੀ ਗਈ ਹੈ। ਗੁਰਦੀਪ ਬਾਠ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂਆਂ ਵਿਚ ਆਉਂਦੇ ਸਨ। ਉਨ੍ਹਾਂ ਬਰਨਾਲਾ ਤੋਂ ‘ਆਪ’ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ ਨੂੰ ਟਿਕਟ ਦੇਣ ਦਾ ਵਿਰੋਧ ਕੀਤਾ ਸੀ।
ਆਮ ਆਦਮੀ ਪਾਰਟੀ ਵੱਲੋਂ ਸ਼ੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਗਈ ਪੋਸਟ ‘ਚ ਲਿਖਿਆ ਕਿ ਬਾਠ ਆਮ ਆਦਮੀ ਪਾਰਟੀ ਖਿਲਾਫ਼ ਬਰਨਾਲਾ ਤੋਂ ਚੋਣ ਲੜ ਰਹੇ ਹਨ ਅਤੇ ਉਹ ਪਾਰਟੀ ਵਿਰੁੱਧ ਬਿਆਨਬਾਜ਼ੀ ਕਰ ਰਹੇ ਹਨ। ਜਿਸ ਦੇ ਚਲਦਿਆਂ ਗੁਰਦੀਪ ਸਿੰਘ ਬਾਠ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਸਮੇਤ ਸਾਰੇ ਅਹੁਦਿਆਂ ਤੋਂ ਬਰਖਾਸਤ ਕੀਤਾ ਜਾਂਦਾ ਹੈ।

RELATED ARTICLES
POPULAR POSTS