ਕਿਹਾ : ਤੁਹਾਡੇ ਵੱਲੋਂ ਪਾਈ ਗਈ ਵੋਟ ਅਮਰੀਕਾ ਦਾ ਭਵਿੱਖ ਤੈਅ ਕਰੇਗੀ
ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕਾ ਦੇ ਰਾਸ਼ਟਰਪਤੀ ਅਹੁਦੇ ਲਈ ਹੋਣ ਵਾਲੀ ਚੋਣ ਵਿਚ ਸਿਰਫ ਹੁਣ ਇਕ ਹਫ਼ਤਾ ਬਚਿਆ ਹੈ। ਇਸੇ ਦੌਰਾਨ ਰਾਸ਼ਟਰਪਤੀ ਅਹੁਦੇ ਲਈ ਚੋਣ ਲੜ ਰਹੀ ਅਮਰੀਕਾ ਦੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਅਮਰੀਕਾ ਵਾਸੀਆਂ ਨੂੰ ਇਕ ਖਾਸ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਅੱਜ ਤੋਂ ਇਕ ਹਫਤਾ ਬਾਅਦ ਤੁਹਾਡੇ ਕੋਲ ਇਕ ਅਜਿਹਾ ਫੈਸਲਾ ਲੈਣ ਦਾ ਮੌਕਾ ਹੋਵੇਗਾ, ਜੋ ਸਿੱਧੇ ਤੌਰ ’ਤੇ ਤੁਹਾਡੇ ਪਰਿਵਾਰ ਅਤੇ ਅਮਰੀਕਾ ਦੇ ਭਵਿੱਖ ਨੂੰ ਪ੍ਰਭਾਵਿਤ ਕਰੇਗਾ। ਉਨ੍ਹਾਂ ਅਮਰੀਕੀ ਵੋਟਰਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਤੁਹਾਡੀ ਵੱਲੋਂ ਪਾਈ ਜਾਣ ਵਾਲੀ ਵੋਟ ਹੁਣ ਤੱਕ ਦੀ ਸਭ ਤੋਂ ਮਹੱਤਵਪੂਰਨ ਵੋਟ ਹੋਵੇਗੀ ਜੋ ਅਮਰੀਕਾ ਦਾ ਭਵਿੱਖ ਤੈਅ ਕਰੇਗੀ। ਜ਼ਿਕਰਯੋਗ ਹੈ ਕਿ ਅਮਰੀਕਾ ਦੇ ਰਾਸ਼ਟਰਪਤੀ ਅਹੁਦੇ ਲਈ ਆਉਂਦੀ 5 ਨਵੰਬਰ ਨੂੰ ਵੋਟਾਂ ਪਾਈਆਂ ਜਾਣਗੀਆਂ। ਮੁੱਖ ਮੁਕਾਬਲਾ ਉਪ ਰਾਸ਼ਟਰਪਤੀ ਕਮਲਾ ਹੈਰਿਸ ਅਤੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਵਿਚਾਲੇ ਹੈ।
Home / ਕੈਨੇਡਾ / Front / ਕਮਲਾ ਹੈਰਿਸ ਨੇ ਅਮਰੀਕੀ ਵੋਟਰਾਂ ਦੀ ਵੋਟ ਨੂੰ ਦੱਸਿਆ ਹੁਣ ਤੱਕ ਦੀ ਸਭ ਤੋਂ ਮਹੱਤਵਪੂਰਨ ਵੋਟ
Check Also
ਕੇਜਰੀਵਾਲ ਦੀ ਪਟੀਸ਼ਨ ’ਤੇ ਹਾਈਕੋਰਟ ਨੇ ਈਡੀ ਕੋਲੋਂ ਮੰਗਿਆ ਜਵਾਬ
ਦਿੱਲੀ ’ਚ ਸ਼ਰਾਬ ਨੀਤੀ ਘੁਟਾਲੇ ਨਾਲ ਜੁੜਿਆ ਹੈ ਮਾਮਲਾ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਹਾਈਕੋਰਟ …