-5 C
Toronto
Wednesday, December 3, 2025
spot_img
HomeਕੈਨੇਡਾFrontਚੰਡੀਗੜ੍ਹ ਦੇ ਮੇਅਰ ਦੀਆਂ ਚੋਣਾਂ ’ਚ ਲੋਕਤੰਤਰ ਦਾ ਹੋਇਆ ਸੀ ਪੂਰੀ ਤਰ੍ਹਾਂ...

ਚੰਡੀਗੜ੍ਹ ਦੇ ਮੇਅਰ ਦੀਆਂ ਚੋਣਾਂ ’ਚ ਲੋਕਤੰਤਰ ਦਾ ਹੋਇਆ ਸੀ ਪੂਰੀ ਤਰ੍ਹਾਂ ਘਾਣ : ਮਨੀਸ਼ ਤਿਵਾੜੀ ਦਾ ਆਰੋਪ


ਸੁਪਰੀਮ ਕੋਰਟ ਦੇ ਦਖਲ ਤੋਂ ਬਾਅਦ ਕਾਂਗਰਸ ਤੇ ਆਪ ਦਾ ਸਾਂਝਾ ਉਮੀਦਵਾਰ ਬਣਿਆ ਸੀ ਮੇਅਰ
ਨਵੀਂ ਦਿੱਲੀ/ਬਿਊਰੋ ਨਿਊਜ਼ : ਚੰਡੀਗੜ੍ਹ ਤੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਆਰੋਪ ਲਗਾਇਆ ਕਿ ਚੰਡੀਗੜ੍ਹ ਦੇ ਮੇਅਰ ਦੀਆਂ ਚੋਣਾਂ ਵਿਚ ਲੋਕਤੰਤਰ ਦਾ ਪੂਰੀ ਤਰ੍ਹਾਂ ਘਾਣ ਹੋਇਆ ਸੀ। ਤਿਵਾੜੀ ਨੇ ਕਿਹਾ ਕਿ ਮੇਅਰ ਚੋਣਾਂ ਦੇ ਆਏ ਨਤੀਜਿਆਂ ’ਚ ਗੜਬੜੀ ਵੀ ਹੋਈ ਸੀ ਅਤੇ ਇਸ ਲਈ ਹੀ ਸੁਪਰੀਮ ਕੋਰਟ ਦੇ ਦਖਲ ਦੀ ਲੋੜ ਪਈ ਸੀ। ਉਨ੍ਹਾਂ ਕਿਹਾ ਕਿ ਭਾਰਤ ਦੇ ਇਤਿਹਾਸ ਵਿਚ ਪਹਿਲੀ ਵਾਰ, ਸੁਪਰੀਮ ਕੋਰਟ ਦੀ ਮੌਜੂਦਗੀ ਵਿਚ ਵੋਟਾਂ ਦੀ ਗਿਣਤੀ ਹੋਈ, ਜਿਸਦੀ ਅਗਵਾਈ ਚੀਫ ਜਸਟਿਸ ਕਰ ਰਹੇ ਸਨ। ਸੁਪਰੀਮ ਕੋਰਟ ਨੇ ਇਕ ਇਤਿਹਾਸਕ ਫੈਸਲੇ ਵਿਚ ਮੇਅਰ ਦੇ ਚੋਣ ਨਤੀਜਿਆਂ ਨੂੰ ਖਾਰਜ ਕਰ ਦਿੱਤਾ ਸੀ ਅਤੇ ਕਾਂਗਰਸ ਤੇ ਆਮ ਆਦਮੀ ਪਾਰਟੀ ਦੇ ਸਾਂਝੇ ਉਮੀਦਵਾਰ ਨੂੰ ਮੇਅਰ ਐਲਾਨ ਦਿੱਤਾ ਸੀ। ਮਨੀਸ਼ ਤਿਵਾੜੀ ਨੇ ਕਿਹਾ ਕਿ ਹੁਣ ਚੰਡੀਗੜ੍ਹ ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੇ ਲਈ ਅਗਲੀ ਚੋਣ ਗੁਪਤ ਮਤਦਾਨ ਦੀ ਬਜਾਏ ਹੱਥ ਖੜ੍ਹੇ ਕਰਕੇ ਕਰਵਾਈ ਜਾਵੇਗੀ ਤਾਂ ਕਿ ਇਹ ਯਕੀਨੀ ਹੋ ਸਕੇ ਕਿ ਚੋਣ ਪ੍ਰਕਿਰਿਆ ਪੂਰੀ ਪਾਰਦਰਸ਼ਤਾ ਤੇ ਨਿਰਪੱਖਤਾ ਨਾਲ ਹੋਈ ਹੈ।

RELATED ARTICLES
POPULAR POSTS