ਕਿਹਾ : ਰੌਸ਼ਨੀਆਂ ਦਾ ਇਹ ਪਵਿੱਤਰ ਤਿਉਹਾਰ ਆਪਸੀ ਏਕਤਾ ਅਤੇ ਸਦਭਾਵਨਾ ਦਾ ਸੁਨੇਹਾ ਦਿੰਦਾ ਹੈ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਪੰਜਾਬ ਦੀ ਸਮੂਹ ਕੈਬਨਿਟ ਨੇ ਪੰਜਾਬ ਵਾਸੀਆਂ ਨੂੰ ਦੀਵਾਲੀ, ਬੰਦੀ ਛੋੜ ਦਿਵਸ ਅਤੇ ਵਿਸ਼ਵਕਰਮਾ ਦੇ ਪਵਿੱਤਰ ਤਿਉਹਾਰ ਮੌਕੇ ਵਧਾਈ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਵਧਾਈ ਸੰਦੇਸ਼ ਵਿਚ ਕਿਹਾ ਕਿ ਰੌਸ਼ਨੀਆਂ ਦਾ ਇਹ ਪਵਿੱਤਰ ਤਿਉਹਾਰ ਆਪਸੀ ਏਕਤਾ ਅਤੇ ਸਦਭਾਵਨਾ ਦਾ ਸੁਨੇਹਾ ਦਿੰਦਾ ਅਤੇ ਸਾਨੂੰ ਸਾਰਿਆਂ ਨੂੰ ਰਲ-ਮਿਲ ਕੇ ਇਹ ਤਿਉਹਾਰ ਮਨਾਉਣਾ ਚਾਹੀਦਾ ਹੈ। ਇਸ ਨਾਲ ਸਾਡਾ ਆਪਸੀ ਭਾਈਚਾਰਾ ਅਤੇ ਪਿਆਰ ਵਧਦਾ ਹੈ। ਕੈਬਨਿਟ ਮੰਤਰੀ ਹਰਪਾਲ ਚੀਮਾ, ਅਮਨ ਅਰੋੜਾ, ਡਾ. ਬਲਜੀਤ ਕੌਰ, ਹਰਜੋਤ ਸਿੰਘ ਬੈਂਸ, ਹਰਭਜਨ ਸਿੰਘ ਈਟੀਓ, ਤਰਨਪ੍ਰੀਤ ਸੌਂਦ, ਡਾ. ਰਵਜੋਤ ਸਿੰਘ, ਗੁਰਮੀਤ ਸਿੰਘ ਖੁੱਡੀਆਂ ਅਤੇ ਮੁਹਿੰਦਰ ਭਗਤ ਵੱਲੋਂ ਵੀ ਸਮੂਹ ਪੰਜਾਬੀਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਇਹ ਪਵਿੱਤਰ ਤਿਉਹਾਰ ਸਭਨਾਂ ਦੇ ਜੀਵਨ ਵਿਚ ਖੁਸ਼ੀਆਂ ਅਤੇ ਖੇੜੇ ਲੈ ਕੇ ਆਵੇ। ਸਮੂਹ ਕੈਬਨਿਟ ਵੱਲੋਂ ਪੰਜਾਬ ਵਾਸੀਆਂ ਨੂੰ ਅਤੇ ਖਾਸ ਕਰਕੇ ਸਿੱਖ ਪੰਥ ਨੂੰ ‘ਬੰਦੀ ਛੋੜ ਦਿਵਸ’ ਦੇ ਇਤਿਹਾਸਕ ਦਿਹਾੜੇ ਦੀ ਵੀ ਮੁਬਾਰਕਬਾਦ ਦਿੱਤੀ। ਉਨ੍ਹਾਂ ਸੂਬਾ ਵਾਸੀਆਂ ਨੂੰ ਵਿਸ਼ਵਕਰਮਾ ਦਿਵਸ ਦੀ ਵੀ ਮੁਬਾਰਕਬਾਦ ਦਿੱਤੀ।
Home / ਕੈਨੇਡਾ / Front / ਮੁੱਖ ਮੰਤਰੀ ਭਗਵੰਤ ਮਾਨ ਸਮੇਤ ਸਮੂਹ ਕੈਬਨਿਟ ਨੇ ਪੰਜਾਬ ਵਾਸੀਆਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਦਿੱਤੀ ਵਧਾਈ
Check Also
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ
ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …