Breaking News
Home / ਕੈਨੇਡਾ / Front / ਬੰਦੀਛੋੜ ਦਿਵਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਚ ਵੱਡੀ ਗਿਣਤੀ ’ਚ ਸੰਗਤਾਂ ਹੋਈਆਂ ਨਤਮਸਤਕ

ਬੰਦੀਛੋੜ ਦਿਵਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਚ ਵੱਡੀ ਗਿਣਤੀ ’ਚ ਸੰਗਤਾਂ ਹੋਈਆਂ ਨਤਮਸਤਕ


ਪਵਿੱਤਰ ਸਰੋਵਰ ’ਚ ਇਸ਼ਨਾਨ ਕਰਕੇ ਗੁਰੂ ਪਾਸੋਂ ਅਸ਼ੀਰਵਾਦ ਕੀਤਾ ਪ੍ਰਾਪਤ
ਅੰਮਿ੍ਰਤਸਰ/ਬਿਊਰੋ ਨਿਊਜ਼ : ਸਿੱਖ ਭਾਈਚਾਰੇ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀਆਂ ਵਿਚ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈਆਂ ਅਤੇ ਪਵਿੱਤਰ ਸਰੋਵਰ ਵਿਚ ਇਸ਼ਨਾਨ ਕਰਕੇ ਗੁਰੂ ਪਾਸੋਂ ਅਸ਼ੀਰਵਾਦ ਪ੍ਰਾਪਤ ਕੀਤਾ। ਧਿਆਨ ਰਹੇ ਕਿ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਗਵਾਲੀਅਰ ਦੇ ਕਿਲੇ ਵਿਚ 52 ਰਾਜਿਆਂ ਸਮੇਤ ਰਿਹਾਅ ਹੋ ਕੇ ਆਏ ਸਨ। ਰਿਹਾਅ ਹੋਣ ਉਪਰੰਤ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਅੰਮਿ੍ਰਤਸਰ ਪਹੁੰਚੇ ਸਨ ਅਤੇ ਗਵਾਲੀਅਰ ਦੇ ਕਿਲੇ ਵਿਚੋਂ 52 ਰਾਜਿਆਂ ਨੂੰ ਕੈਦ ’ਚੋਂ ਛੁਡਾ ਕੇ ਬੰਦੀ ਛੋੜ ਸਤਿਗੁਰੂ ਬਣੇ। ਇਸ ਖੁਸ਼ੀ ਵਿਚ ਸਿੱਖ ਸੰਗਤਾਂ ਨੇ ਘਿਓ ਦੇ ਦੀਵੇ ਜਗਾ ਕੇ ਉਨ੍ਹਾਂ ਦੇ ਅੰਮਿ੍ਰਤਸਰ ਵਿਖੇ ਪਹੁੰਚਣ ’ਤੇ ਸਵਾਗਤ ਕੀਤਾ। ਉਨ੍ਹਾਂ ਦੇ ਆਉਣ ਦੇ ਖੁਸ਼ੀ ਵਿਚ ਸੰਗਤਾਂ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਕੀਤੀ ਗਈ ਅਤੇ ਸਿੱਖ ਸੰਗਤਾਂ ਲਈ ਬੰਦੀਛੋੜ ਦਿਵਸ ਇਕ ਪਵਿੱਤਰ ਦਿਹਾੜਾ ਬਣ ਗਿਆ। ਜਿਸ ਨੂੰ ਸੰਗਤਾਂ ਵੱਲੋਂ ਹਰ ਸਾਲ ਬੜੀ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਜਾਂਦਾ ਹੈ।

Check Also

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕੌਮ ਦੇ ਨਾਂਅ ਸੰਦੇਸ਼ ਕੀਤਾ …