ਪੰਜਾਬ ਦੀ ਪਹਿਲੀ ਮਹਿਲਾ ਮੁੱਖ ਸਕੱਤਰ ਸਨ ਵਿਨੀ ਮਹਾਜਨ
ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਦੀ ਪਹਿਲੀ ਮਹਿਲਾ ਮੁੱਖ ਸਕੱਤਰ ਅਤੇ ਸੀਨੀਅਰ ਆਈਏਐਸ ਅਧਿਕਾਰੀ ਵਿਨੀ ਮਹਾਜਨ ਲੰਘੇ ਦਿਨੀਂ ਸੇਵਾਮੁਕਤ ਹੋ ਗਏ ਹਨ। ਇਸ ਸਮੇਂ ਉਹ ਕੇਂਦਰ ਵਿਚ ਆਪਣੀਆਂ ਸੇਵਾਵਾਂ ਦੇ ਰਹੇ ਸਨ। ਅੱਜ ਸ਼ੁੱਕਰਵਾਰ ਨੂੰ ਸਵੇਰੇ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਇਕ ਪੋਸਟ ਸਾਂਝੀ ਕਰਕੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਆਪਣੀ ਪੋਸਟ ਵਿਚ ਲਿਖਿਆ ਕਿ ਮੈਂ ਆਪਣੇ ਰਾਜ ਪੰਜਾਬ ਅਤੇ ਭਾਰਤ ਸਰਕਾਰ ਵਿਚ 37 ਸਾਲ ਤੋਂ ਵੱਧ ਦੇ ਬਹੁਤ ਤਸੱਲੀਬਖਸ਼ ਕਾਰਜਕਾਲ ਤੋਂ ਬਾਅਦ ਆਈਏਐਸ ਤੋਂ ਸੇਵਾਮੁਕਤ ਹੋਈ ਹਾਂ। ਮੈਂ ਪੰਜਾਬ ਦੇ ਲੋਕਾਂ ਵੱਲੋਂ ਦਿੱਤੇ ਗਏ ਅਥਾਹ ਸਮਰਥਨ ਅਤੇ ਪਿਆਰ ਲਈ ਉਨ੍ਹਾਂ ਦਾ ਧੰਨਵਾਦ ਕਰਦੀ ਹਾਂ। ਜ਼ਿਕਰਯੋਗ ਹੈ ਕਿ ਵਿਨੀ ਮਹਾਜਨ 1987 ਬੈਚ ਦੇ ਆਈਏਐਸ ਅਧਿਕਾਰੀ ਹਨ। ਉਨ੍ਹਾਂ ਨੂੰ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੌਰਾਨ ਉਨ੍ਹਾਂ ਨੂੰ ਪੰਜਾਬ ਦਾ ਮੁੱਖ ਸਕੱਤਰ ਬਣਾਇਆ ਗਿਆ ਸੀ।
Check Also
ਅਦਾਕਾਰਾ ਸੋਨੀਆ ਮਾਨ ਆਮ ਆਦਮੀ ਪਾਰਟੀ ਵਿਚ ਸ਼ਾਮਲ
‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਸਵਾਗਤ ਕੀਤਾ ਚੰਡੀਗੜ੍ਹ/ਬਿਊਰੋ ਨਿਊਜ਼ : ਕਿਰਤੀ ਕਿਸਾਨ ਯੂਨੀਅਨ ਦੇ ਆਗੂ …