ਮੋਦੀ ਦੀ ਟਿੱਪਣੀ ਰਿਕਾਰਡ ਤੋਂ ਹਟਾਉਣ
ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਲੋਕ ਸਭਾ ਸਪੀਕਰ ਸੁਮਿਤਰਾ ਮਹਾਜਨ ਨਾਲ ਮੁਲਾਕਾਤ ਕਰਕੇ ਆਪਣੇ ਉੱਪਰ ਕੀਤੀ ਗਈ ਪ੍ਰਧਾਨ ਮੰਤਰੀ ਦੀ ਟਿੱਪਣੀ ‘ਤੇ ਨਾਰਾਜ਼ਗੀ ਜ਼ਾਹਰ ਕੀਤੀ ਹੈ। ਭਗਵੰਤ ਮਾਨ ਨੇ ਨਾਰਾਜ਼ਗੀ ਜ਼ਾਹਰ ਕਦੇ ਹੋਏ ਲੋਕ ਸਭਾ ਸਪੀਕਰ ਨੂੰ ਇਕ ਪੱਤਰ ਦਿੱਤਾ ਹੈ, ਜਿਸ ਵਿਚ ਉਨ੍ਹਾਂ ਨੇ ਲਿਖਿਆ ਹੈ ਕਿ ਪ੍ਰਧਾਨ ਮੰਤਰੀ ਨੇ ਉਨ੍ਹਾਂ ਨੂੰ ਲੈ ਕੇ ਜੋ ਟਿੱਪਣੀ ਕੀਤੀ ਸੀ, ਉਸ ਨੂੰ ਸਦਨ ਦੀ ਕਾਰਵਾਈ ਤੋਂ ਬਾਹਰ ਕੀਤਾ ਜਾਵੇ। ਭਗਵੰਤ ਮਾਨ ਨੇ ਪਹਿਲਾਂ ਭਾਜਪਾ ਲਈ ਭਾਰਤੀ ਜੁਮਲਾ ਪਾਰਟੀ ਸ਼ਬਦ ਦੀ ਵਰਤੋਂ ਕੀਤੀ ਸੀ, ਜਿਸ ਨੂੰ ਲੋਕ ਸਭਾ ਦੀ ਕਾਰਵਾਈ ਤੋਂ ਹਟਾ ਦਿੱਤਾ ਗਿਆ ਸੀ। ਹੁਣ ਮਾਨ ਚਾਹੁੰਦੇ ਹਨ ਕਿ ਇਸੇ ਤਰ੍ਹਾਂ ਨਾਲ ਪ੍ਰਧਾਨ ਮੰਤਰੀ ਦੇ ਭਾਸ਼ਣ ਦੇ ਉਸ ਅੰਸ਼ ਨੂੰ ਵੀ ਕਾਰਵਾਈ ਤੋਂ ਬਾਹਰ ਕੀਤਾ ਜਾਣਾ ਚਾਹੀਦਾ।ઠ
Check Also
ਮਹਾਰਾਸ਼ਟਰ ’ਚ ਭਾਜਪਾ-ਸ਼ਿਵਸੈਨਾ ਵਿਚਾਲੇ ਗ੍ਰਹਿ ਮੰਤਰਾਲੇ ਨੂੰ ਲੈ ਕੇ ਫਸਿਆ ਪੇਚ
ਭਾਜਪਾ ਨੇ ਮੁੱਖ ਮੰਤਰੀ ਵਜੋਂ ਦੇਵੇਂਦਰ ਫੜਨਵੀਸ ਦਾ ਨਾਮ ਕੀਤਾ ਤੈਅ ਮੁੰਬਈ/ਬਿਊਰੋ ਨਿਊਜ਼ : ਮਹਾਰਾਸ਼ਟਰ …