ਕਿਹਾ : ਧਾਰਮਿਕ ਸਲਾਹਕਾਰ ਬੋਰਡ ਸ੍ਰੀ ਅਕਾਲ ਤਖਤ ਸਾਹਿਬ ਦੀ ਛਤਰ ਛਾਇਆ ਹੇਠ ਕਰੇਗਾ ਕੰਮ
ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਲਈ 11 ਮੈਂਬਰੀ ਧਾਰਮਿਕ ਸਲਾਹਕਾਰ ਬੋਰਡ ਦੇ ਗਠਨ ਸੰਬੰਧੀ ਕਿਹਾ ਕਿ ਇਹ ਸਲਾਹਕਾਰ ਬੋਰਡ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਛਤਰ ਛਾਇਆ ਹੇਠ ਹੀ ਕੰਮ ਕਰੇਗਾ। ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜ ਮੈਂਬਰੀ ਧਾਰਮਿਕ ਸਲਾਹਕਾਰ ਬੋਰਡ ਪਹਿਲਾਂ ਹੀ ਕੰਮ ਕਰਨ ਕਰ ਰਿਹਾ ਹੈ ਅਤੇ ਹੁਣ ਇਸ ਦੇ ਮੈਂਬਰਾਂ ਵਿਚ ਵਾਧਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬੋਰਡ ਦੇ ਬਾਕੀ ਮੈਂਬਰਾਂ ਦੇ ਨਾਵਾਂ ਸਬੰਧੀ ਐਲਾਨ ਜਲਦੀ ਹੀ ਕੀਤਾ ਜਾਵੇਗਾ। ਇਸ ਮੌਕੇ ਧਾਰਮਿਕ ਸਲਾਹਕਾਰ ਬੋਰਡ ਦੇ ਮੈਂਬਰ ਡਾਕਟਰ ਇੰਦਰਜੀਤ ਸਿੰਘ ਗੋਗੋਆਣੀ , ਡਾਕਟਰ ਅਮਰਜੀਤ ਸਿੰਘ, ਸਕੱਤਰ ਪ੍ਰਤਾਪ ਸਿੰਘ ,ਅਜੈਬ ਸਿੰਘ ਅਭਿਆਸੀ ਤੇ ਹਰਭਜਨ ਸਿੰਘ ਭਗਤਾ ਆਦਿ ਵੀ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਚੌਥੀ ਵਾਰ ਪ੍ਰਧਾਨ ਚੁਣੇ ਜਾਣ ਤੋਂ ਬਾਅਦ ਅੱਜ ਪਹਿਲੀ ਵਾਰ ਸ਼ੋ੍ਰਮਣੀ ਕਮੇਟੀ ਦੇ ਦਫ਼ਤਰ ਪਹੰੁਚੇ, ਜਿੱਥੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਵੱਲੋਂ ਉਨ੍ਹਾਂ ਦਾ ਜ਼ੋਰਦਾਰ ਸਵਾਗਤ ਕੀਤਾ ਗਿਆ।