ਕਿਹਾ : ਮਸ਼ੀਨਰੀ ਅਤੇ ਔਜਾਰਾਂ ਦੇ ਰਚਣਹਾਰੇ ਸਨ ਭਗਵਾਨ ਵਿਸ਼ਵਕਰਮਾ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਗਵਾਨ ਵਿਸ਼ਵਕਰਮਾਾ ਦੇ ਪ੍ਰਕਾਸ਼ ਦਿਵਸ ਮੌਕੇ ਪੰਜਾਬ ਦੇ ਲੋਕਾਂ ਨੂੰ ਵਧਾਈ ਦਿੱਤੀ ਹੈ। ਵਿਸ਼ਵਕਰਮਾ ਦਿਵਸ ਮੌਕੇ ਆਪਣੇ ਸੰਦੇਸ਼ ’ਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਮੁੱਚੇ ਬ੍ਰਹਿਮੰਡ ਦੇ ਰਚੇਤਾ ਭਗਵਾਨ ਵਿਸ਼ਵਕਰਮਾ ਵਰਤੋਂ ’ਚ ਲਿਆਂਦੀ ਜਾ ਰਹੀ ਸਾਰੀ ਮਸ਼ੀਨਰੀ ਅਤੇ ਔਜਾਰਾਂ ਦੇ ਮਾਹਿਰ ਸਨ ਅਤੇ ਭਗਵਾਨ ਵਿਸ਼ਵਕਰਮਾ ਨੂੰ ਸਾਰੀ ਮਸ਼ੀਨਰੀ ਦਾ ਰਚਣਹਾਰਾ ਮੰਨਿਆ ਜਾਂਦਾ ਹੈ। ਭਗਵਾਨ ਵਿਸ਼ਵਕਰਮਾ ਵੱਲੋਂ ਔਜਾਰਾਂ ਦੀ ਕੀਤੀ ਗਈ ਰਚਨਾ ਨੇ ਭਾਰਤੀ ਦਸਤਕਾਰਾਂ, ਕਾਰੀਗਰਾਂ ਅਤੇ ਕਿਰਤੀ ਕਾਮਿਆਂ ’ਚ ਸੱਚੀ ਤੇ ਸੁੱਚੀ ਕਿਰਤ ਕਰਨ ਦੀ ਭਾਵਨਾ ਪੈਦਾ ਕੀਤੀ। ਮੁੱਖ ਮੰਤਰੀ ਮਾਨ ਨੇ ਕਿਰਤੀਆਂ, ਦਸਤਕਾਰਾਂ ਨੂੰ ਸਾਡੇ ਰਾਜ ਅਤੇ ਦੇਸ਼ ਦੇ ਬੁਨਿਆਦੀ ਢਾਚੇ ਨੂੰ ਮਜ਼ਬੂਤ ਕਰਨ ਲਈ ਹੋਰ ਵਧੇਰੇ ਸਖਤ ਮਿਹਨਤ ਅਤੇ ਸਮਰਪਣ ਭਾਵਨਾ ਨਾਲ ਆਪਣਾ ਵਡਮੁੱਲਾ ਯੋਗਦਾਨ ਪਾਉਣ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਭਗਵਾਨ ਵਿਸ਼ਵਕਰਮਾ ਨੂੰ ਇਹੀ ਸੱਚੀ ਅਤੇ ਸੁੱਚੀ ਸ਼ਰਧਾਂਜਲੀ ਹੋਵੇਗੀ, ਜਿਸ ਨਾਲ ਸਾਡਾ ਸਮਾਜ ਉਨਤੀ ਅਤੇ ਤਰੱਕੀ ਵੱਲ ਵਧੇਗਾ।
Check Also
ਚੰਡੀਗੜ੍ਹ ਏਅਰਪੋਰਟ ਤੋਂ ਅੱਧੀ ਰਾਤ ਤੋਂ ਬਾਅਦ ਤੇ ਸਵੇਰੇ 5 ਵਜੇ ਤੋਂ ਪਹਿਲਾਂ ਨਹੀਂ ਉਡੇਗੀ ਕੋਈ ਉਡਾਨ
ਆਬੂਧਾਬੀ ਲਈ ਵੀ ਨਵਾਂ ਸ਼ਡਿਊਲ ਹੋਇਆ ਜਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਸਥਿਤ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ …