ਸੋਮਵਾਰ ਤੋਂ ਸਵੇਰੇ 9 ਵਜੇ ਖੁੱਲ੍ਹਣਗੇ ਸਕੂਲ ਅਤੇ ਤਿੰਨ ਵਜੇ ਹੋਣਗੇ ਬੰਦ
ਚੰਡੀਗੜ੍ਹ/ਬਿਊਰੋ ਨਿਊਜ਼ : ਤੇਜ਼ੀ ਨਾਲ ਬਦਲ ਰਹੇ ਮੌਸਮ ਨੂੰ ਧਿਆਨ ਵਿਚ ਰੱਖਦੇ ਹੋਏ ਪੰਜਾਬ ਸਰਕਾਰ ਨੇ ਸਕੂਲਾਂ ਦੇ ਸਮੇਂ ’ਚ ਤਬਦੀਲੀ ਕਰ ਦਿੱਤੀ ਹੈ। ਪੰਜਾਬ ਦੇ ਸਰਕਾਰੀ, ਨਿੱਜੀ, ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ 1 ਨਵੰਬਰ ਤੋਂ ਬਦਲ ਦਿਤਾ ਗਿਆ ਹੈ। ਦੀਵਾਲੀ ਦਾ ਹਫ਼ਤਾ ਹੋਣ ਕਰਕੇ ਵੀਰਵਾਰ 31 ਅਕਤੂਬਰ ਤੋਂ ਐਤਵਾਰ 3 ਨਵੰਬਰ ਤੱਕ ਸਕੂਲਾਂ ਵਿਚ ਛੁੱਟੀ ਕਾਰਨ ਹੁਣ ਪੰਜਾਬ ਦੇ ਸਾਰੇ ਸਕੂਲ 4 ਨਵੰਬਰ ਦਿਨ ਸੋਮਵਾਰ ਨੂੰ ਸਵੇਰੇ 9 ਵਜੇ ਖੁੱਲ੍ਹਣਗੇ ਜਦਕਿ ਬਾਅਦ ਦੁਪਹਿਰ 3 ਵਜੇ ਸਾਰੇ ਸਕੂਲ ਬੰਦ ਹੋਣਗੇ। ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਹੁਕਮ ਜਾਰੀ ਕਰ ਦਿੱਤੇ ਗਏ ਹਨ। ਪੰਜਾਬ ਦੇ 19 ਹਜ਼ਾਰ ’ਚ ਵੱਧ ਸਕੂਲ ਹਨ ਜਿਨ੍ਹਾਂ ’ਚ ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ। ਧਿਆਨ ਰਹੇ ਇਕ ਸੈਸ਼ਨ ਦੌਰਾਨ ਸਕੂਲਾਂ ਦਾ ਸਮਾਂ ਤਿੰਨ ਵਾਰ ਬਦਲਿਆ ਜਾਂਦਾ ਹੈ ਜਿਸ ਅਨੁਸਾਰ 1 ਅਪ੍ਰੈਲ ਤੋਂ 30 ਸਤੰਬਰ ਤੱਕ ਸਕੂਲ ਖੁੱਲ੍ਹਣ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ ਦੋ ਵਜੇ ਤੱਕ ਅਤੇ 1 ਅਕਤੂਬਰ ਤੋਂ 31 ਅਕਤੂਬਰ ਤੱਕ ਸਕੂਲ ਖੁੱਲ੍ਹਣ ਦਾ ਸਮਾਂ 8.30 ਵਜੇ ਤੋਂ 2.30 ਤੱਕ ਜਦਕਿ 1 ਨਵੰਬਰ ਤੋਂ 28 ਫਰਵਰੀ ਤੱਕ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਹੁੰਦਾ ਹੈ।
Check Also
ਦੀਪਕ ਚਨਾਰਥਲ ਬਣੇ ਪੰਜਾਬੀ ਲੇਖਕ ਸਭਾ ਚੰਡੀਗੜ੍ਹ ਦੇ ਪ੍ਰਧਾਨ
ਭੁਪਿੰਦਰ ਮਲਿਕ ਜਨਰਲ ਸਕੱਤਰ ਤੇ ਪਾਲ ਅਜਨਬੀ ਚੁਣੇ ਗਏ ਸੀਨੀਅਰ ਮੀਤ ਪ੍ਰਧਾਨ ਚੰਡੀਗੜ੍ਹ : ਪੰਜਾਬੀ …