ਮੋਗਾ ਦਾ ਰਹਿਣ ਵਾਲਾ ਸੀ ਮਿ੍ਰਤਕ ਕਿਸਾਨ ਬਲਵਿੰਦਰ ਸਿੰਘ
ਰਾਜਪੁਰਾ/ਬਿਊਰੋ ਨਿਊਜ਼ : ਸ਼ੰਭੂ ਬਾਰਡਰ ’ਤੇ ਚੱਲ ਰਹੇ ਕਿਸਾਨੀ ਮੋਰਚੇ ਦੌਰਾਨ ਲੰਘੀ ਦੇਰ ਰਾਤ ਇਕ ਹੋਰ ਕਿਸਾਨ ਦੀ ਮੌਤ ਹੋ ਗਈ। ਮਿ੍ਰਤਕ ਕਿਸਾਨ ਦੀ ਪਹਿਚਾਣ 72 ਸਾਲਾ ਬਲਵਿੰਦਰ ਸਿੰਘ ਵਜੋਂ ਹੋਈ ਹੈ, ਜੋ ਕਿ ਮੋਗਾ ਦਾ ਰਹਿਣ ਵਾਲਾ ਸੀ। ਸਿਹਤ ਵਿਗੜਣ ਕਾਰਨ ਕਿਸਾਨ ਬਲਵਿੰਦਰ ਸਿੰਘ ਰਾਜਪੁਰਾ ਦੇ ਇਕ ਹਸਪਤਾਲ ਲਿਜਾਇਆ ਗਿਆ, ਜਿਥੋਂ ਡਾਕਟਰਾਂ ਨੇ ਸਿਹਤ ਜ਼ਿਆਦਾ ਖਰਾਬ ਹੋਣ ਕਾਰਨ ਉਸ ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿਖੇ ਭੇਜ ਦਿੱਤਾ ਅਤੇ ਰਜਿੰਦਰਾ ਹਸਪਤਾਲ ਤੋਂ ਕਿਸਾਨ ਬਲਵਿੰਦਰ ਸਿੰਘ ਨੂੰ ਪੀਜੀਆਈ ਚੰਡੀਗੜ੍ਹ ਵਿਖੇ ਰੈਫ਼ਰ ਕਰ ਦਿੱਤਾ। ਜਿਥੇ ਇਲਾਜ ਦੌਰਾਨ ਕਿਸਾਨ ਬਲਵਿੰਦਰ ਸਿੰਘ ਦੀ ਮੌਤ ਹੋ ਗਈ। ਮਿ੍ਰਤਕ ਕਿਸਾਨ ਨੂੰ ਤਿੰਨ ਏਕੜ ਜ਼ਮੀਨ ਦਾ ਮਾਲਕ ਦੱਸਿਆ ਜਾ ਰਿਹਾ ਹੈ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਕਿਸਾਨ ਬਲਵਿੰਦਰ ਸਿੰਘ ਦੀ ਮੌਤ ਹਾਰਟ ਅਟੈਕ ਕਾਰਨ ਹੋਈ ਦੱਸੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਕਿਸਾਨੀ ਮੰਗਾਂ ਦੇ ਹੱਕ ਵਿਚ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਲੰਘੀ 13 ਫਰਵਰੀ ਤੋਂ ਕਿਸਾਨੀ ਸੰਘਰਸ਼ ਚੱਲ ਰਿਹਾ ਹੈ।
Check Also
ਦੀਪਕ ਚਨਾਰਥਲ ਬਣੇ ਪੰਜਾਬੀ ਲੇਖਕ ਸਭਾ ਚੰਡੀਗੜ੍ਹ ਦੇ ਪ੍ਰਧਾਨ
ਭੁਪਿੰਦਰ ਮਲਿਕ ਜਨਰਲ ਸਕੱਤਰ ਤੇ ਪਾਲ ਅਜਨਬੀ ਚੁਣੇ ਗਏ ਸੀਨੀਅਰ ਮੀਤ ਪ੍ਰਧਾਨ ਚੰਡੀਗੜ੍ਹ : ਪੰਜਾਬੀ …