ਕਿਹਾ : ਜਨਜਾਤੀ ਭਾਈਚਾਰੇ ਨੂੰ ਯੂਸੀਸੀ ਦੇ ਦਾਇਰੇ ਤੋਂ ਰੱਖਿਆ ਜਾਵੇਗਾ ਬਾਹਰ
ਰਾਂਚੀ/ਬਿਊਰੋ ਨਿਊਜ਼ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਐਲਾਨ ਕੀਤਾ ਕਿ ਜੇਕਰ ਭਾਜਪਾ ਝਾਰਖੰਡ ਵਿੱਚ ਸੱਤਾ ’ਚ ਆਈ ਤਾਂ ਸੂਬੇ ਵਿੱਚ ਸਾਂਝਾ ਸਿਵਲ ਕੋਡ (ਯੂਸੀਸੀ) ਲਾਗੂ ਕੀਤਾ ਜਾਵੇਗਾ। ਪਰ ਜਨਜਾਤੀ ਭਾਈਚਾਰਿਆਂ ਨੂੰ ਇਸ ਦੇ ਦਾਇਰੇ ਤੋਂ ਬਾਹਰ ਰੱਖਿਆ ਜਾਵੇਗਾ। ਸ਼ਾਹ ਨੇ ਝਾਰਖੰਡ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਲਈ ਭਾਜਪਾ ਦਾ ਚੋਣ ਮੈਨੀਫੈਸਟੋ ਜਾਰੀ ਕਰਦੇ ਹੋਏ ਐਲਾਨ ਕੀਤਾ ਕਿ ਸੂਬੇ ਵਿੱਚ ਉਦਯੋਗਾਂ ਤੇ ਖਦਾਨਾਂ ਕਰ ਕੇ ਉੱਜੜੇ ਹੋਏ ਲੋਕਾਂ ਦਾ ਪੁਨਰਵਾਸ ਯਕੀਨੀ ਬਣਾਉਣ ਲਈ ਵਿਸਥਾਪਨ ਕਮਿਸ਼ਨ ਦਾ ਗਠਨ ਕੀਤਾ ਜਾਵੇਗਾ। ਸ਼ਾਹ ਨੇ ਰਾਂਚੀ ਵਿੱਚ ਕਿਹਾ, ‘‘ਸਾਡੀ ਸਰਕਾਰ ਝਾਰਖੰਡ ਵਿੱਚ ਸਾਂਝਾ ਸਿਵਲ ਕੋਡ ਲਾਗੂ ਕਰੇਗੀ ਪਰ ਜਨਜਾਤੀ ਭਾਈਚਾਰਿਆਂ ਨੂੰ ਇਸ ਦੇ ਦਾਇਰੇ ਤੋਂ ਬਾਹਰ ਰੱਖਿਆ ਜਾਵੇਗਾ। ਉਨ੍ਹਾਂ ਕਿਹਾ, ‘‘ਜੇਕਰ ਭਾਜਪਾ ਝਾਰਖੰਡ ਵਿੱਚ ਸੱਤਾ ’ਚ ਆਉਂਦੀ ਹੈ ਤਾਂ ਉਹ ‘ਸਰਨਾ ਧਰਮ ਕੋਡ’ ਦੇ ਮੁੱਦੇ ’ਤੇ ਵਿਚਾਰ ਕਰੇਗੀ ਅਤੇ ਉਚਿਤ ਫੈਸਲਾ ਲਵੇਗੀ। ਸ਼ਾਹ ਨੇ ਕਿਹਾ ਕਿ ਜੇਕਰ ਪਾਰਟੀ ਸੱਤਾ ਵਿੱਚ ਆਈ ਤਾਂ ਝਾਰਖੰਡ ’ਚ 2.87 ਲੱਖ ਸਰਕਾਰੀ ਨੌਕਰੀਆਂ ਸਣੇ ਰੁਜਗਾਰ ਦੇ ਪੰਜ ਲੱਖ ਮੌਕੇ ਪੈਦਾ ਕੀਤੇ ਜਾਣਗੇ।
Home / ਕੈਨੇਡਾ / Front / ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਝਾਰਖੰਡ ’ਚ ਸਾਂਝਾ ਸਿਵਲ ਕੋਡ ਲਾਗੂ ਕਰਨ ਦਾ ਕੀਤਾ ਐਲਾਨ
Check Also
ਦੀਪਕ ਚਨਾਰਥਲ ਬਣੇ ਪੰਜਾਬੀ ਲੇਖਕ ਸਭਾ ਚੰਡੀਗੜ੍ਹ ਦੇ ਪ੍ਰਧਾਨ
ਭੁਪਿੰਦਰ ਮਲਿਕ ਜਨਰਲ ਸਕੱਤਰ ਤੇ ਪਾਲ ਅਜਨਬੀ ਚੁਣੇ ਗਏ ਸੀਨੀਅਰ ਮੀਤ ਪ੍ਰਧਾਨ ਚੰਡੀਗੜ੍ਹ : ਪੰਜਾਬੀ …