ਮੁੱਖ ਮੰਤਰੀ ਉਮਰ ਅਬਦੁੱਲਾ ਨੇ ਪ੍ਰਗਟਾਇਆ ਦੁੱਖ
ਸ੍ਰੀਨਗਰ/ਬਿਊਰੋ ਨਿਊਜ਼ : ਜੰਮੂ ਕਸ਼ਮੀਰ ਵਿੱਚ ਸ੍ਰੀਨਗਰ ਸ਼ਹਿਰ ਦੇ ਇਕ ਭੀੜ ਵਾਲੇ ਬਾਜਾਰ ਵਿੱਚ ਅੱਜ ਅੱਤਵਾਦੀਆਂ ਵੱਲੋਂ ਇਕ ਗ੍ਰਨੇਡ ਸੁੱਟੇ ਜਾਣ ਦੀ ਘਟਨਾ ਵਿੱਚ 11 ਵਿਅਕਤੀ ਜਖਮੀ ਹੋ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਸ੍ਰੀਨਗਰ ਦੇ ਖਾਨਿਆਰ ਇਲਾਕੇ ਵਿੱਚ ਸੁਰੱਖਿਆ ਬਲਾਂ ਵੱਲੋਂ ਲਸ਼ਕਰ-ਏ-ਤਇਬਾ ਦੇ ਇਕ ਸਿਖਰਲੇ ਪਾਕਿਸਤਾਨੀ ਕਮਾਂਡਰ ਨੂੰ ਮਾਰੇ ਜਾਣ ਤੋਂ ਇਕ ਦਿਨ ਬਾਅਦ, ਵਿਆਪਕ ਸੁਰੱਖਿਆ ਵਾਲੇ ਆਲ ਇੰਡੀਆ ਰੇਡੀਓ ਤੇ ਦੂਰਦਰਸ਼ਨ ਦੇ ਦਫਤਰਾਂ ਅਤੇ ਸੈਲਾਨੀ ਸਵਾਗਤ ਕੇਂਦਰ ਨੇੜੇ ਇਹ ਹਮਲਾ ਹੋਇਆ। ਅਧਿਕਾਰੀਆਂ ਨੇ ਦੱਸਿਆ ਕਿ ਜਖਮੀਆਂ ਨੂੰ ਹਸਪਤਾਲ ਪਹੁੰਚਾਉਣ ਅਤੇ ਅੱਤਵਾਦੀਆਂ ਦੀ ਭਾਲ ਲਈ ਤਲਾਸ਼ੀ ਮੁਹਿੰਮ ਸ਼ੁਰੂ ਕਰਨ ਵਾਸਤੇ ਪੁਲੀਸ ਤੇ ਨੀਮ ਫੌਜੀ ਬਲਾਂ ਨੂੰ ਘਟਨਾ ਸਥਾਨ ’ਤੇ ਭੇਜਿਆ ਗਿਆ ਹੈ। ਧਮਾਕੇ ਨਾਲ ਇਲਾਕੇ ਵਿੱਚ ਦਹਿਸ਼ਤ ਫੈਲ ਗਈ ਅਤੇ ਦੁਕਾਨਦਾਰਾਂ ਨੂੰ ਛੁਪਾਉਣ ਲਈ ਇੱਧਰ-ਉੱਧਰ ਭੱਜਣਾ ਪਿਆ। ਉਧਰ ਜੰਮੂ-ਕਸ਼ਮੀਰ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਗਰਨੇਡ ਹਮਲੇ ਦੌਰਾਨ ਹੋਏ ਜ਼ਖਮੀਆਂ ਪ੍ਰਤੀ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ।
Check Also
ਗਿਆਨੀ ਰਘਬੀਰ ਸਿੰਘ ਨਾਲ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਕੀਤੀ ਮੁਲਾਕਾਤ
ਪ੍ਰਕਾਸ਼ ਸਿੰਘ ਬਾਦਲ ਤੋਂ ਫਖਰ ਏ ਕੌਮ ਸਨਮਾਨ ਵਾਪਸ ਲੈਣ ਦੀ ਕੀਤੀ ਮੰਗ ਅੰਮਿ੍ਰਤਸਰ/ਬਿਊਰੋ ਨਿਊਜ਼ …