‘ਆਪ’ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਨੂੰ ਜਿਤਾਉਣ ਦੀ ਕੀਤੀ ਅਪੀਲ
ਡੇਰਾਬਾਬਾ ਨਾਨਕ /ਬਿਊਰੋ ਨਿਊਜ਼ : ਡੇਰਾ ਬਾਬਾ ਨਾਨਕ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਵਿਚ ਦੇ ਹੱਕ ਵਿਚ ਚੋਣ ਰੈਲੀ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਅਕਾਲੀਆਂ ਅਤੇ ਕਾਂਗਰਸੀਆਂ ’ਤੇ ਜਮ ਕੇ ਨਿਸ਼ਾਨਾ ਸਾਧਿਆ। ਰੈਲੀ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅਕਾਲੀਆਂ ਅਤੇ ਕਾਂਗਰਸੀਆਂ ਨੇ ਮਿਲ ਕੇ ਵਾਰੋ-ਵਾਰੀ ਪੰਜਾਬ ਨੂੰ ਲੁੱਟਿਆ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੁਖਜਿੰਦਰ ਸਿੰਘ ਰੰਧਾਵਾ ’ਤੇ ਵੀ ਸਿਆਸੀ ਹਮਲਾ ਕੀਤਾ। ਉਹਨਾਂ ਕਿਹਾ ਕਿ ਜਿੰਨਾ ਮਰਜ਼ੀ ਲੁੱਟ ਲਵੋ ਸਾਰਿਆਂ ਨੇ ਜਾਣਾ ਖਾਲੀ ਹੱਥ , ਹੀਰੇ, ਮੋਤੀ, ਸੋਨਾ ਭਾਵੇਂ ਜਿੰਨਾ ਮਰਜ਼ੀ ਇਕੱਠਾ ਕਰ ਲਵੋ ਕੱਫਣ ਨੂੰ ਜੇਬ ਨਹੀਂ ਹੁੰਦੀ ਇਥੋਂ ਤਾਂ ਸਿਕੰਦਰ ਵਰਗੇ ਰਾਜੇ ਵੀ ਖਾਲੀ ਹੱਥ ਗਏ ਸਨ। ਇਸ ਮੌਕੇ ਭਗਵੰਤ ਮਾਨ ਹਲਕਾ ਡੇਰਾ ਬਾਬਾ ਨਾਨਕ ਦੇ ਵੋਟਰਾਂ ਨੂੰ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਪਹਿਲਾਂ ਹੀ 93 ਸੀਟਾਂ ਜਿੱਤੀਆਂ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਚਾਰ ਜ਼ਿਮਨੀ ਚੋਣਾਂ ਵਿੱਚ ਵੀ ਆਮ ਆਦਮੀ ਪਾਰਟੀ ਜਿੱਤੇਗੀ। ਉਹਨਾਂ ਕਿਹਾ ਕਿ ਹਲਕਾ ਡੇਰਾ ਬਾਬਾ ਨਾਨਕ ਦੇ ਲੋਕਾਂ ਦਾ ਫ਼ਰਜ਼ ਬਣਦਾ ਹੈ ਕਿ ਉਹ ਹਲਕਾ ਡੇਰਾ ਬਾਬਾ ਨਾਨਕ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਨੂੰ ਜਿਤਾਉਣ ਦਾ ਹੀ ਪਹਿਲਾ ਬਟਨ ਦਬਾ ਕੇ ਇੱਕ ਨੰਬਰ ’ਤੇ ਲਿਆ ਦਿਓ।
Check Also
ਸੁਨੀਲ ਜਾਖੜ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ’ਤੇ ਸਾਧਿਆ ਨਿਸ਼ਾਨਾ
ਕਿਹਾ : ਕੁਝ ਲੋਕਾਂ ਦਾ ਧੰਦਾ ਹੈ ਚੋਣਾਂ ਦੇ ਨਾਮ ’ਤੇ ਫੰਡ ਇਕੱਠਾ ਕਰਨਾ ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਾਂਗਰਸੀ ਆਗੂ ਰਾਜਾ ਵੜਿੰਗ ’ਤੇ ਸਿਆਸੀ ਨਿਸ਼ਾਨਾ ਸਾਧਿਆ ਹੈ। ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਲਈ ਭਾਜਪਾ ਉਮੀਦਵਾਰ ਜੀਵਨ ਗੁਪਤਾ ਹੱਕ ਵਿਚ ਚੋਣ ਪ੍ਰਚਾਰ ਕਰਨ ਪਹੁੰਚੇ ਜਾਖੜ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੀ ਆਲੋਚਨਾ ਕੀਤੀ ਹੈ। ਜਾਖੜ ਨੇ ਰਾਜਾ ਵੜਿੰਗ ’ਤੇ ਆਰੋਪ ਲਗਾਉਂਦਿਆਂ ਕਿਹਾ ਕਿ ਕੁਝ ਲੋਕਾਂ ਦਾ ਧੰਦਾ ਬਣ ਚੁੱਕਾ ਹੈ ਕਿ ਚੋਣਾਂ ਦੇ ਨਾਮ ’ਤੇ ਫੰਡ ਇਕੱਠਾ ਕੀਤਾ ਜਾਵੇ। ਜਾਖੜ ਨੇ ਕਿਹਾ ਕਿ ਇਹ ਨੇਤਾ ਸ਼ਰਾਬ ਅਤੇ ਨਸ਼ੇ ਵਾਲਿਆਂ ਕੋਲੋਂ ਵੀ ਚੰਦਾ ਲੈਂਦੇ ਹਨ। ਉਨ੍ਹਾਂ ਕਿਹਾ ਕਿ ਮੈਂ ਪੰਜਾਬ ਅਤੇ ਹਰਿਆਣਾ ਦੇ ਚੀਫ ਜਸਟਿਸ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਪੱਤਰ ਲਿਖਾਂਗਾ ਕਿ ਚੀਫ ਜਸਟਿਸ ਸਣੇ ਦੇਸ਼ ਦੀ ਕਿਸੇ ਵੀ ਏਜੰਸੀ ਦੇ ਅਧਿਕਾਰੀਆਂ ਦੀ ਨਿਗਰਾਨੀ ਵਿਚ ਸਾਰੇ ਆਗੂਆਂ ਦੀ ਜਾਂਚ ਹੋਣੀ ਚਾਹੀਦੀ ਹੈ। ਜਾਖੜ ਨੇ ਸਵਾਲ ਚੁੱਕਿਆ ਕਿ ਜਿਹੜੇ ਆਗੂ ਛੋਟੀਆਂ ਜਿਹੀਆਂ ਦੁਕਾਨਾਂ ਚਲਾਉਂਦੇ ਸਨ, ਉਹ ਅੱਜ ਵੱਡੀਆਂ ਵੱਡੀਆਂ ਕੋਠੀਆਂ ਕਿਸ ਤਰ੍ਹਾਂ ਬਣਾ ਰਹੇ ਹਨ।