ਸੁਖਬੀਰ ਬਾਦਲ ਦੀ ਸਜ਼ਾ ਸਬੰਧੀ ਲਿਆ ਜਾ ਸਕਦਾ ਹੈ ਫੈਸਲਾ
ਅੰਮਿ੍ਰਤਸਰ/ਬਿਊਰੋ ਨਿਊਜ਼ : ਲੰਘੇ ਦਿਨੀਂ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਤਨਖਾਈਏ ਕਰਾਰ ਦਿੱਤੇ ਗਏ ਸ਼ੋ੍ਰਮਣੀ ਅਕਾਲੀ ਦਲ ਦੇ ਸਾਬਕਾ ਸੁਖਬੀਰ ਸਿੰਘ ਬਾਦਲ ਅਤੇ ਹੋਰ ਪੰਥਕ ਮਸਲਿਆਂ ਸੰਬੰਧੀ ਵਿਚਾਰ ਵਟਾਂਦਰਾ ਕਰਨ ਲਈ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਰਘਬੀਰ ਸਿੰਘ ਵਲੋਂ 6 ਨਵੰਬਰ ਨੂੰ ਸਿੱਖ ਵਿਦਵਾਨਾਂ, ਬੁੱਧੀਜੀਵੀਆਂ ਅਤੇ ਸੀਨੀਅਰ ਸਿੱਖ ਪੱਤਰਕਾਰਾਂ ਦੀ ਇਕੱਤਰਤਾ ਬੁਲਾਏ ਜਾਣ ਦੀ ਸੂਚਨਾ ਮਿਲੀ ਹੈ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰਰ ਇਸ ਇਕੱਤਰਤਾ ਵਿਚ ਸਾਬਕਾ ਜਥੇਦਾਰ ਪ੍ਰੋਫੈਸਰ ਮਨਜੀਤ ਸਿੰਘ, ਸਾਬਕਾ ਉਪ ਕੁਲਪਤੀ ਡਾਕਟਰ ਜਸਪਾਲ ਸਿੰਘ, ਡਾਕਟਰ ਇੰਦਰਜੀਤ ਸਿੰਘ ਗੋਗੋਆਣੀ, ਡਾਕਟਰ ਅਮਰਜੀਤ ਸਿੰਘ ਤੇ ਭਾਈ ਹਰਸਿਮਰਨ ਸਿੰਘ ਸ੍ਰੀ ਅਨੰਦਪੁਰ ਸਾਹਿਬ ਸਮੇਤ 20 ਦੇ ਕਰੀਬ ਸਿੱਖ ਵਿਦਵਾਨ ਅਤੇ ਪੱਤਰਕਾਰਾਂ ਦੇ ਸਾਮਿਲ ਹੋਣ ਦੀ ਸੰਭਾਵਨਾ ਹੈ।
Home / ਕੈਨੇਡਾ / Front / ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ 6 ਨਵੰਬਰ ਨੂੰ ਸੱਦੀ ਸਿੱਖ ਵਿਦਵਾਨਾਂ ਤੇ ਪੱਤਰਕਾਰਾਂ ਦੀ ਅਹਿਮ ਇਕੱਤਰਤਾ
Check Also
ਸਵਿਸ ਬੈਂਕਾਂ ’ਚ ਭਾਰਤੀਆਂ ਦੇ 37,600 ਕਰੋੜ ਰੁਪਏ ਜਮ੍ਹਾਂ
ਇਹ 2023 ਦੀ ਤੁਲਣਾ ’ਚ ਤਿੰਨ ਗੁਣਾ ਜ਼ਿਆਦਾ ਨਵੀਂ ਦਿੱਲੀ/ਬਿਊਰੋ ਨਿਊਜ਼ ਸਵਿਸ ਬੈਂਕਾਂ ਵਿਚ ਭਾਰਤੀਆਂ …