Breaking News
Home / ਕੈਨੇਡਾ / Front / ਪਰਾਲੀ ਸਾੜਨ ਦੇ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ ’ਚ ਹੋਈ ਸੁਣਵਾਈ

ਪਰਾਲੀ ਸਾੜਨ ਦੇ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ ’ਚ ਹੋਈ ਸੁਣਵਾਈ

ਪੰਜਾਬ ਤੇ ਹਰਿਆਣਾ ਨੂੰ ਪਿਛਲੇ 10 ਦਿਨਾਂ ਦਾ ਅੰਕੜਾ ਦੇਣ ਲਈ ਕਿਹਾ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਵਿਚ ਪ੍ਰਦੂਸ਼ਣ ਅਤੇ ਪਰਾਲੀ ਸਾੜਨ ਦੇ ਮਾਮਲੇ ਵਿਚ ਅੱਜ ਸੋਮਵਾਰ ਨੂੰ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ ਹੈ। ਜਿਸ ਵਿਚ ਪੰਜਾਬ ਅਤੇ ਹਰਿਆਣਾ ਨੂੰ ਪਿਛਲੇ 10 ਦਿਨਾਂ ਦਾ ਅੰਕੜਾ ਦੇਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ 14 ਨਵੰਬਰ ਨੂੰ ਹੋਵੇਗੀ। ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਪਰਾਲੀ ਸਾੜਨ ਤੋਂ ਰੋਕਣ ਅਤੇ ਪ੍ਰਦੂਸ਼ਣ ਕੰਟਰੋਲ ਕਰਨ ਲਈ ਕੇਂਦਰ ਤੋਂ ਫੰਡਾਂ ਦੀ ਗੱਲ ਕਹੀ। ਪੰਜਾਬ ਸਰਕਾਰ ਦੀ ਇਸ ਮੰਗ ’ਤੇ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਇਕ ਹਫਤੇ ’ਚ ਨਿਰਣਾ ਲੈਣ ਲਈ ਕਿਹਾ। ਇਸਦੇ ਨਾਲ ਹੀ ਪੰਜਾਬ ਅਤੇ ਹਰਿਆਣਾ ਨੂੰ ਪਰਾਲੀ ਸਬੰਧੀ ਪਿਛਲੇ 10 ਦਿਨਾਂ ਦੇ ਵੇਰਵੇ ਦਾ ਹਲਫਨਾਮਾ ਦਾਖਲ ਕਰਨ ਲਈ ਕਿਹਾ ਹੈ। ਇਸਦੇ ਚੱਲਦਿਆਂ ਇਨ੍ਹਾਂ ਪਹਿਲੂਆਂ ’ਤੇ ਵੀ ਵਿਚਾਰ ਕੀਤਾ ਜਾਵੇਗਾ ਕਿ ਦੀਵਾਲੀ ਵਾਲੇ ਦਿਨ ਕਿੰਨਾ ਪ੍ਰਦੂਸ਼ਣ ਹੋਇਆ ਹੈ।

Check Also

ਦੀਪਕ ਚਨਾਰਥਲ ਬਣੇ ਪੰਜਾਬੀ ਲੇਖਕ ਸਭਾ ਚੰਡੀਗੜ੍ਹ ਦੇ ਪ੍ਰਧਾਨ

ਭੁਪਿੰਦਰ ਮਲਿਕ ਜਨਰਲ ਸਕੱਤਰ ਤੇ ਪਾਲ ਅਜਨਬੀ ਚੁਣੇ ਗਏ ਸੀਨੀਅਰ ਮੀਤ ਪ੍ਰਧਾਨ ਚੰਡੀਗੜ੍ਹ : ਪੰਜਾਬੀ …