-5.7 C
Toronto
Sunday, January 4, 2026
spot_img
HomeਕੈਨੇਡਾFrontਪੰਜਾਬ ’ਚ ਨਵੇਂ ਚੁਣੇ ਸਰਪੰਚਾਂ ਦਾ ਸਹੁੰ ਚੁੱਕ ਸਮਾਗਮ 8 ਨਵੰਬਰ ਨੂੰ

ਪੰਜਾਬ ’ਚ ਨਵੇਂ ਚੁਣੇ ਸਰਪੰਚਾਂ ਦਾ ਸਹੁੰ ਚੁੱਕ ਸਮਾਗਮ 8 ਨਵੰਬਰ ਨੂੰ

ਲੁਧਿਆਣਾ ਦੀ ਸਾਈਕਲ ਵੈਲੀ ’ਚ ਹੋਵੇਗਾ ਸੂਬਾ ਪੱਧਰੀ ਸਮਾਗਮ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਦੇ ਨਵੇਂ ਚੁਣੇ ਸਰਪੰਚਾਂ ਨੂੰ 8 ਨਵੰਬਰ ਦਿਨ ਸ਼ੁੱਕਰਵਾਰ ਨੂੰ ਅਹੁਦੇ ਦੀ ਸਹੁੰ ਚੁਕਾਉਣਗੇ। ਇਸ ਸਬੰਧੀ ਸਮਾਗਮ ਲੁਧਿਆਣਾ ਦੀ ਸਾਈਕਲ ਵੈਲੀ ਵਿਚ ਹੋਵੇਗਾ। ਇਸ ਸਮਾਗਮ ’ਚ ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਮੁੱਖ ਮਹਿਮਾਨ ਹੋਣਗੇ। ਸੂਬੇ ਦੀਆਂ 13,098 ਪੰਚਾਇਤਾਂ ਦੀ ਹੋਈ ਚੋਣ ਵਿਚ 3812 ਸਰਪੰਚ ਤੇ 45,595 ਪੰਚ ਸਰਬ ਸੰਮਤੀ ਨਾਲ ਚੁਣੇ ਗਏ ਹਨ। ਸੂਬੇ ਵਿਚ ਕੁੱਲ 13,130 ਪੰਚਾਇਤਾਂ ਹਨ, ਜਿਨ੍ਹਾਂ ਵਿਚੋਂ 138 ਪੰਚਾਇਤਾਂ ਦੀਆਂ ਚੋਣਾਂ ਰੱਦ ਹੋ ਗਈਆਂ ਸਨ। ਇਹ ਵੀ ਜਾਣਕਾਰੀ ਮਿਲੀ ਹੈ ਕਿ ਪੰਚਾਇਤ ਮੈਂਬਰਾਂ ਨੂੰ ਜ਼ਿਲ੍ਹਾ ਪੱਧਰ ਜਾਂ ਬਲਾਕ ਪੱਧਰ ’ਤੇ ਸਹੁੰ ਚਕਾਉਣ ਬਾਰੇ ਵਿਚਾਰ ਕੀਤਾ ਜਾ ਰਿਹਾ ਹੈ। ਪੰਜਾਬ ਦੇ ਚੋਣ ਅਧਿਕਾਰੀ ਰਾਜ ਕਮਲ ਚੌਧਰੀ ਨੇ ਦੱਸਿਆ ਕਿ 13,098 ਗ੍ਰਾਮ ਪੰਚਾਇਤਾਂ ਦੀ ਚੋਣ ਪ੍ਰੀਕਿਰਿਆ ਹੋਣ ’ਤੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
RELATED ARTICLES
POPULAR POSTS